
ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਰਹਿਣਗੇ ਮੌਜ਼ੂ, MSP ਸਮੇਤ ਹੋਰ ਮੰਗਾਂ 'ਤੇ ਹੋਵੇਗੀ ਚਰਚਾ
ਖਨੌਰੀ (ਸਤਨਾਮ ਸਿੰਘ ਕੰਬੋਜ): ਅੱਜ ਚੰਡੀਗੜ੍ਹ ਵਿਚ ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਹੋਵੇਗੀ । ਕਿਸਾਨਾਂ ਵਲੋਂ ਇਸ ਵਿਚ 28 ਕਿਸਾਨ ਆਗੂ ਹਿੱਸਾ ਲੈਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਸਿੰਘ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ।
ਦੱਸ ਦੇਈਏ ਕਿ ਕਿਸਾਨ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਡੱਲੇਵਾਲ, ਜੋ 81 ਦਿਨਾਂ ਤੋਂ ਮਰਨ ਵਰਤ ’ਤੇ ਹਨ, ਸਵੇਰੇ 11 ਵਜੇ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ।
ਕਿਸਾਨ ਆਗੂਆਂ ਨੇ ਦਸਿਆ ਕਿ 21 ਫ਼ਰਵਰੀ ਨੂੰ ਸ਼ੁਭਕਰਨ ਸਿੰਘ ਦੀ ਸ਼ਹਾਦਤ ਦੀ ਪਹਿਲੀ ਬਰਸੀ ’ਤੇ ਬਠਿੰਡਾ ਜ਼ਿਲ੍ਹੇ ਦੇ ਬੱਲੋਹ ਪਿੰਡ ਵਿਚ ਵਿਸ਼ਾਲ ਸ਼ਰਧਾਂਜਲੀ ਸਭਾ ਆਯੋਜਤ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਦਾਤਾਸਿੰਘਵਾਲਾ-ਖਨੌਰੀ, ਸ਼ੰਭੂ ਅਤੇ ਰਤਨਪੁਰਾ ਮੋਰਚਿਆਂ ’ਤੇ ਵੀ ਸ਼ਰਧਾਂਜਲੀ ਸਭਾਵਾਂ ਹੋਣਗੀਆਂ।