ਕਿਸਾਨਾਂ ਤੇ ਕੇਂਦਰ ਦਰਮਿਅਨ ਇਕ ਸਾਲ ਬਾਅਦ ਗੱਲ ਅੱਗੇ ਤੁਰੀ, ਜਾਣੋ ਕੀ ਹੋਈ ਗੱਲਬਾਤ
Published : Feb 14, 2025, 9:45 pm IST
Updated : Feb 14, 2025, 9:45 pm IST
SHARE ARTICLE
Talks between farmers and the Centre move forward after a year
Talks between farmers and the Centre move forward after a year

ਅਗਲੇ ਗੇੜ ਦੀ ਮੀਟਿੰਗ 22 ਫ਼ਰਵਰੀ ਨੂੰ, ਖੇਤੀ ਮੰਤਰੀ ਸ਼ਿਵਰਾਜ ਚੌਹਾਨ ਵੀ ਹੋਣਗੇ ਸ਼ਾਮਲ

  • ਮੀਟਿੰਗ ’ਚ ਮੁੱਖ ਚਰਚਾ ਐਮ.ਐਸ.ਪੀ. ਦੇ ਗਾਰੰਟੀ ਕਾਨੂੰਨ ’ਤੇ ਰਹੀ, ਕਿਸਾਨ ਆਗੂਆਂ ਨੇ ਪੂਰੇ ਤੱਥਾਂ ਤੇ ਦਸਤਾਵੇਜ਼ਾਂ ਨਾਲ ਪੱਖ ਰੱਖਿਆ
  • ਗੱਲਬਾਤ ਬਹੁਤ ਵਧੀਆ ਮਾਹੌਲ ’ਚ ਹੋਈ : ਡੱਲੇਵਾਲ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਇਕ ਸਾਲ ਬਾਅਦ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ’ਚ ਖੜੋਤ ਟੁੱਟੀ ਹੈ ਅਤੇ ਅੱਜ ਚੰਡੀਗੜ੍ਹ ’ਚ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ, ਕੇਂਦਰੀ ਅਧਿਕਾਰੀਆਂ ਨਾਲ ਕਿਸਾਨ ਆਗੂਆਂ ਦੀ ਤਿੰਨ ਘੰਟੇ ਤਕ ਚੱਲੀ ਮੀਟਿੰਗ ਸੁਖਾਵੇਂ ਮਾਹੌਲ ’ਚ ਖ਼ਤਮ ਹੋਈ ਹੈ। ਇਹ ਕਿਸਾਨਾਂ ਅਤੇ ਕੇਂਦਰ ਵਿਚਕਾਰ ਪੰਜਵੇਂ ਗੇੜ ਦੀ ਗੱਲਬਾਤ ਸੀ। ਅਗਲੇ ਗੇੜ ਦੀ ਮੀਟਿੰਗ ਹੁਣ 22 ਫ਼ਰਵਰੀ ਨੂੰ ਰੱਖੀ ਗਈ ਹੈ। 

ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਜੋਸ਼ੀ ਨੇ ਦਸਿਆ ਕਿ ਅਗਲੀ ਮੀਟਿੰਗ ’ਚ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਸਮੇਤ ਤਿੰਨ ਤਿੰਨ ਮੰਤਰੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਬੜੇ ਹੀ ਸਾਕਾਰਾਤਮਕ ਮਾਹੌਲ ’ਚ ਹੋਈ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਬਾਰੇ ਚਰਚਾ ਹੋਣੀ ਹੈ। ਮੀਟਿੰਗ ਤੋਂ ਬਾਅਦ ਬਾਹਰ ਆਏ ਜਗਜੀਤ ਸਿੰਘ ਡੱਲੇਵਾਲ ਨੇ ਵੀ ਕਿਹਾ ਕਿ ਅੱਜ ਦੀ ਗੱਲਬਾਤ ਕਾਫ਼ੀ ਵਧੀਆ ਮਾਹੌਲ ’ਚ ਹੋਈ ਹੈ। ਖਨੌਰੀ ਮੋਰਚੇ ਦੇ ਪ੍ਰਮੁੱਖ ਆਗੂ ਅਭਿਮਨਿਊ ਕੋਹਾੜ ਨੇ ਦਸਿਆ ਕਿ ਕਿਸਾਨ ਆਗੂਆਂ ਨੇ ਮੀਟਿੰਗ ’ਚ ਐਮ.ਐਸ.ਪੀ. ਦੇ ਗਾਰੰਟੀ ਕਾਨੂੰਨ ਬਾਰੇ ਪੂਰੇ ਛੱਥਾਂ ’ਤੇ ਦਸਤਾਵੇਜ਼ਾਂ ਨਾਲ ਪੱਖ ਰਖਿਆ ਹੈ। ਉਨ੍ਹਾਂ ਇਹ ਵੀ ਦਸਿਆ ਕਿ ਕੇਂਦਰੀ ਮੰਤਰੀ ਨੇ ਡੱਲੇਵਾਲ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਪਰ ਡੱਲੇਵਾਲ ਨੇ ਸਪੱਸ਼ਟ ਤੌਰ ’ਤੇ ਕਿਹਾ, ‘‘ਸਿਹਤ ਦੀ ਚਿੰਤਾ ਲਈ ਧੰਨਵਾਦ ਪਰ ਮਰਨ ਵਰਤ ਐਮ.ਐਸ.ਪੀ. ਦੀ ਗਾਰੰਟੀ ਦਾ ਕਾਨੂੰਨ ਬਣਨ ਤਕ ਜਾਰੀ ਰਹੇਗਾ।’’

ਕਿਸਾਨ-ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੀਟਿੰਗ ’ਚ ਜਿਥੇ ਕੇਂਦਰੀ ਮੰਤਰੀ ਅਤੇ ਅਧਿਕਾਰੀਆਂ ਨੇ ਕੇਂਦਰ ਵਲੋਂ ਕਿਸਾਨਾਂ ਲਈ ਲਾਗੂ ਸਕੀਮਾਂ ਦੇ ਅੰਕੜੇ ਪੇਸ਼ ਕੀਤੇ ਉਥੇ ਕਿਸਾਨ ਆਗੂਆਂ ਨੇ ਵੀ ਅਪਣੀਆਂ ਮੰਗਾਂ ਬਾਰੇ ਪੂਰੇ ਤੱਥਾ ਅਤੇ ਦਲੀਲਾਂ ਨਾਲ ਅਪਣੇ ਵਿਚਾਰ ਰੱਖੇ।

ਮੀਟਿੰਗ ਤੋਂ ਬਾਅਦ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਸਿਆ ਕਿ ਕਿਸਾਨ ਆਗੂਆਂ ਨੇ ਐਮ.ਐਸ.ਪੀ. ਦੇ ਗਾਰੰਟੀ ਕਾਨੂੰਨ ਦੇ ਹੱਕ ’ਚ ਜ਼ੋਰਦਾਰ ਦਲੀਲਾਂ ਰੱਖੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡੱਟ ਕੇ ਕਿਸਾਨਾਂ ਨਾਲ ਖੜ੍ਹੀ ਹੈ। 

ਕਿਸਾਨ ਆਗੂਆਂ ਨੇ ਸਥਾਈ ਹੱਲ ’ਤੇ ਜ਼ੋਰ ਦਿਤਾ ਹੈ। ਅੱਜ ਦੀ ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ-ਮਜ਼ਦੂਰ ਮੋਰਚੇ ਦੇ 14-14 ਪ੍ਰਤੀਨਿਧ ਸ਼ਾਮਲ ਹੋਏ। ਕੇਂਦਰੀ ਮੰਤਰੀ ਜੋਸ਼ੀ ਨਾਲ ਕੇਂਦਰੀ ਖੇਤੀ ਸਕੱਤਰ ਦਵੇਸ਼ ਚਤੁਰਵੇਦੀ ਅਤੇ ਹੋਰ ਉੱਚ ਅਧਿਕਾਰੀਆਂ ਦੀ ਟੀਮ ਸ਼ਾਮਲ ਸੀ ਜਦਕਿ ਪੰਜਾਬ ਸਰਕਾਰ ਦੇ ਦੋ ਮੰਤਰੀ ਖੁੱਡੀਆਂ ਅਤੇ ਕਟਾਰੂਚੱਕ ਨਾਲ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਡੀ.ਜੀ.ਪੀ. ਗੌਰਵ ਯਾਦਵ ਆਦਿ ਸ਼ਾਮਲ ਹੋਏ। 

ਡੱਲੇਵਾਲ ਸਟਰੈਚਰ ਰਾਹੀਂ ਮੀਟਿੰਗ ’ਚ ਪਹੁੰਚੇ

ਖਨੌਰੀ ਬਾਰਡਰ ’ਤੇ 81 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਚਾਰ ਘੰਟੇ ਦੇ ਸਫ਼ਰ ’ਚ ਐਂਬੂਲੈਂਸ ਰਾਹੀਂ ਡਾਕਟਰਾਂ ਦੀ ਟੀਮ ਦੀ ਮੌਜੂਦਗੀ ’ਚ ਲਿਆਂਦਾ ਗਿਆ। ਮੀਟਿੰਗ ਵਾਲੇ ਸਥਾਨ ਮਹਾਤਮਾ ਗਾਂਧੀ ਟਰੇਨਿੰਗ ਇੰਸਟੀਚਿਊਟ ਵਿਖੇ ਪਹੁੰਚਣ ਤੋਂ ਬਾਅਦ ਉਹ ਸਟਰੈਚਰ ਰਾਹੀਂ ਮੀਟਿੰਗ ’ਚ ਸ਼ਾਮਲ ਹੋਏ। ਉਨ੍ਹਾਂ ਨੇ ਵੀਲ੍ਹ ਚੇਅਰ ’ਤੇ ਬੈਠ ਕੇ ਮੀਟਿੰਗ ’ਚ ਅਪਣੇ ਵਿਚਾਰ ਪੇਸ਼ ਕੀਤੇ। 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement