
Hoshiarpur News : ਚੋਰੀ ਦੀ ਘਟਨਾ ਸੀਸੀਟੀਵੀ ’ਚ ਹੋਈ ਕੈਦ
Hoshiarpur News in Punjabi : ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਨਜ਼ਦੀਕ ਖੇਲਾ ਮਾਰਕੀਟ ’ਚ ਬੀਤੀ ਰਾਤ ਚੋਰਾਂ ਵੱਲੋਂ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਸਲੂਨ ਦੇ ਮਾਲਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਨਜ਼ਦੀਕ ਖੇਲਾ ਮਾਰਕੀਟ ’ਚ ਹੈ ਤੇ ਬੀਤੀ ਰਾਤ ਉਹ ਦੁਕਾਨ ਬੰਦ ਕਰ ਕੇ ਘਰ ਚਲੇ ਗਏ, ਜਦੋਂ ਸਵੇਰੇ ਆ ਕੇ ਦੇਖਿਆ ਤਾਂ ਉਨ੍ਹਾਂ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ।
ਦੁਕਾਨ ਮਾਲਕ ਨੇ ਦੱਸਿਆ ਕਿ ਦੁਕਾਨ ’ਚ ਪਏ ਕਰੀਬ 36 ਹਜ਼ਾਰ ਦੀ ਨਗਦੀ ਅਤੇ ਗੁਰੂਆਂ ਦੀ ਫੋਟੋ ਅੱਗੇ ਪਏ ਪੈਸੇ ਵੀ ਗਾਇਬ ਸਨ। ਜਦੋਂ ਉਨ੍ਹਾਂ ਨੇ ਸੀਸੀਟੀਵੀ ਖ਼ੰਗਾਲ ਕੇ ਦੇਖਿਆ ਤਾਂ ਬਾਹਰ ਦਾ ਕੈਮਰੇ ’ਤੇ ਚੋਰਾਂ ਵੱਲੋਂ ਕੱਪੜਾ ਪਾ ਕੇ ਢੱਕ ਦਿੱਤਾ ਗਿਆ ਸੀ, ਪਰ ਦੁਕਾਨ ਦੇ ਅੰਦਰ ਲੱਗੇ ਕੈਮਰੇ ’ਚ ਚੋਰਾਂ ਦੀ ਸਾਰੀ ਵਾਰਦਾਤ ਕੈਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮਾਰਕੀਟ ਵਿੱਚ ਹੀ ਇੱਕ ਹੋਰ ਦੁਕਾਨ ਹੈ ਜਿਸਦੇ ਤਾਲੇ ਟੁੱਟੇ ਹੋਏ ਹਨ, ਪਰ ਉਸ ਦੁਕਾਨ ’ਤੇ ਅਜੇ ਤੱਕ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਗਿਆ।
ਦੁਕਾਨ ਮਾਲਕ ਨੇ ਕਿਹਾ ਕਿ ਹੁਸ਼ਿਆਰਪੁਰ ’ਚ ਆਏ ਦਿਨ ਹੋ ਰਹੀਆਂ ਚੋਰੀਆਂ ਕਾਰਨ ਕਿਤੇ ਨਾ ਕਿਤੇ ਹੁਸ਼ਿਆਰਪੁਰ ਦੀ ਪੁਲਿਸ ਸਵਾਲਾਂ ਦੇ ਘੇਰੇ ’ਚ ਹੈ। ਇਸ ਸਬੰਧੀ ਉਹਨਾਂ ਨੇ ਥਾਣੇ ਮਾਡਲ ਟਾਊਨ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।
(For more news apart from Thieves targeted shop in Hoshiarpur, broke the locks shop and stole News in Punjabi, stay tuned to Rozana Spokesman)