
ਖੁਦ ਲੋਕਾਂ ਨੂੰ ਮਿਲ ਕੇ ਉਨਾਂ ਦੀ ਮੁਸ਼ਕਿਲਾਂ ਸੁਣ ਕੇ ਹੱਲ ਕਰ ਰਹੇ ਹਾਂ
Punjab News: ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ, ਜਿਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।
ਉਨਾਂ ਅੱਗੇ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲ ਕੇ ਉਨਾਂ ਦੀ ਮੁਸ਼ਕਿਲਾਂ ਸੁਣ ਕੇ ਹੱਲ ਕਰ ਰਹੇ ਹਨ। ਉਨਾਂ ਕਿਹਾ ਕਿ ਹਲਕਾ ਵਾਸੀਆਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ।
ਵਿਧਾਇਕ ਐਡਵੈਕੇਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਹਲਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਪੱਤਰਕਾਰਾਂ ਵੱਲੋਂ ਦੇਸ਼ ਦੇ ਬਜਟ ਵਿਚ ਪੰਜਾਬ ਦੀ ਹਿੱਸੇਦਾਰੀ ਬਾਰੇ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਬਜਟ ਵਿਚ ਨਾਮ ਤਕ ਨਹੀਂ ਸੀ। ਉਨ੍ਹਾਂ ਨੂੰ ਦੋ ਹੀ ਸੂਬੇ ਬਿਹਾਰ ਤੇ ਆਂਧਰਾ ਪ੍ਰਦੇਸ਼ ਹੀ ਨਜ਼ਰ ਆਉਂਦੇ ਹਨ ਜਿੱਥੋਂ ਉਨ੍ਹਾਂ ਦਾ ਰਾਜ ਚਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡੱਲੇਵਾਲ ਦੀ ਸਿਹਤ ਨੂੰ ਦੇਖ ਕੇ ਹੀ ਕਿਸਾਨਾਂ ਨਾਲ ਗੱਲਬਾਤ ਕਰਦੀ ਹੈ। ਪਹਿਲਾਂ ਵੀ ਕੇਂਦਰ ਸਰਕਾਰ ਨਾਲ ਕੀਤੀਆਂ ਮੀਟਿੰਗਾਂ ਬੇਸਿੱਟਾ ਨਿਕਲੀਆਂ। ਕੇਂਦਰ ਸਰਕਾਰ ਨੇ ਉਹੀ ਕਾਲੇ ਕਾਨੂੰਨ ਡਰਾਫਟ ਵਿਚ ਸ਼ਾਮਲ ਕਰ ਕੇ ਸੂਬਾ ਸਰਕਾਰ ਨੂੰ ਇੱਕ ਖਰੜਾ ਭੇਜ ਦਿੱਤਾ। ਇਨ੍ਹਾਂ ਕਾਰਨਾਂ ਕਰ ਕੇ ਕੇਂਦਰ ਸਰਕਾਰ ਦੀ ਕਿਤੇ ਵੀ ਮਨਸ਼ਾ ਨਜ਼ਰ ਨਹੀਂ ਆ ਰਹੀ ਕਿ ਉਹ ਐਮਐਸਪੀ ਗਾਰੰਟੀ ਕਾਨੂੰਨ ਬਣਾਉਣਗੇ। ਕਿਸਾਨਾਂ ਦੇ ਕਰਜ਼ਾ ਮੁਆਫ਼ ਕਰਨਗੇ ਜਾਂ ਫਿਰ ਦੂਜੀਆਂ ਸਮੱਸਿਆਵਾਂ ਹੱਲ ਕਰਨਗੇ।