ਕਪੂਰਥਲਾ ਵਿਚ ਵਿਆਹ ਤੋਂ ਦੋ ਦਿਨ ਪਹਿਲਾਂ ਲਾੜੇ ਨੇ ਕੀਤੀ ਖ਼ੁਦਕੁਸ਼ੀ
Published : Feb 14, 2026, 8:58 am IST
Updated : Feb 14, 2026, 12:49 pm IST
SHARE ARTICLE
Groom commits suicide in Kapurthala
Groom commits suicide in Kapurthala

ਵਿਆਹ ਦੀਆਂ ਖੁਸ਼ੀਆਂ ਗਮ ਵਿਚ ਬਦਲੀਆਂ

ਕਪੂਰਥਲਾ ਵਿਚ ਇਕ ਪਲ ਨੂੰ ਝਪਕਦਿਆਂ ਵਿਆਹ ਦੀਆਂ ਖੁਸ਼ੀਆਂ ਗਮ ਵਿਚ ਬਦਲ ਗਈਆਂ। ਇਥੇ ਵਿਆਹ ਤੋਂ ਦੋ ਦਿਨ ਪਹਿਲਾਂ ਲਾੜੇ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।ਨੌਜਵਾਨ ਦੇ ਘਰ ਸ਼ਗਨ ਦੀ ਰਸਮ ਦੀ ਤਿਆਰੀ ਚੱਲ ਰਹੀ ਸੀ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦਾ ਵਿਆਹ ਜਲੰਧਰ ਦੀ ਇੱਕ ਲੜਕੀ ਨਾਲ ਤੈਅ ਹੋਇਆ ਸੀ।

ਨੌਜਵਾਨ ਦੇ ਚਾਚੇ, ਜੋ ਕਿ ਇੱਕ ਭਾਜਪਾ ਨੇਤਾ ਹਨ, ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ 3 ਵਜੇ ਦੇ ਕਰੀਬ, ਨੌਜਵਾਨ ਆਪਣੇ ਘਰ ਦੀ ਤੀਜੀ ਮੰਜ਼ਿਲ 'ਤੇ ਗਿਆ ਅਤੇ ਬਾਥਰੂਮ ਵਿਚ ਫਾਹਾ ਲੈ ਲਿਆ। ਜਦੋਂ ਉਹ ਕਾਫ਼ੀ ਦੇਰ ਤੱਕ ਦਿਖਾਈ ਨਹੀਂ ਦਿੱਤਾ, ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਕੀਤੀ ।ਜਦੋਂ ਬਾਥਰੂਮ ਦਾ ਕਮਰਾ ਖੋਲ੍ਹ ਕੇ ਵੇਖਿਆ ਤਾਂ ਨੌਜਵਾਨ ਫਾਹੇ ਨਾਲ ਲਟਕ ਰਿਹਾ ਸੀ।

ਮ੍ਰਿਤਕ ਦੀ ਪਛਾਣ ਕਰਨ ਕੁਮਾਰ ਮਹਾਜਨ (29) ਵਜੋਂ ਹੋਈ ਹੈ, ਜੋ ਕਿ ਸ਼ਿਵ ਕਲੋਨੀ, ਕਪੂਰਥਲਾ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰਨ ਦਾ ਕਾਰੋਬਾਰ ਵਧੀਆ ਚੱਲ ਰਿਹਾ ਸੀ। ਕਰਨ ਦੇ ਚਾਚਾ ਅਤੇ ਭਾਜਪਾ ਨੇਤਾ ਧਰਮਪਾਲ ਮਹਾਜਨ ਨੇ ਕਿਹਾ ਕਿ ਕਰਨ ਆਪਣੇ ਵਿਆਹ ਵਿਚ ਡਾਂਸ ਕਰਨ ਦੀ ਕੱਲ੍ਹ ਤੋਂ ਤਿਆਰੀ ਕਰ ਰਿਹਾ ਸੀ ਅਤੇ ਉਸ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਸੀ। ਉਸ ਨੇ ਆਪਣੀ ਹੋਣ ਵਾਲੀ ਪਤਨੀ ਨਾਲ ਵੀ ਚੰਗੀ ਗੱਲਬਾਤ ਕੀਤੀ।

ਕਪੂਰਥਲਾ ਸਿਟੀ ਦੇ ਐਸਐਚਓ ਅਮਨਦੀਪ ਨੇ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪਰਿਵਾਰ ਨੇ ਕੇਸ ਦਰਜ ਕਰਨ ਜਾਂ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਗੁਪਤ ਤਰੀਕੇ ਨਾਲ ਜਾਂਚ ਕਰ ਰਹੀ ਹੈ।
 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement