ਹਲਕਾ ਪਾਇਲ ਦੇ ਬਲਾਕ ਮਲੌਦ ਦਾ ਪੰਚਾਇਤ ਅਫਸਰ ਪਵਿੱਤਰ ਸਿੰਘ ਮੁਅੱਤਲ

By : JAGDISH

Published : Feb 14, 2026, 8:51 pm IST
Updated : Feb 14, 2026, 8:51 pm IST
SHARE ARTICLE
Panchayat Officer of Block Malaud of Payal constituency, Pavitar Singh suspended
Panchayat Officer of Block Malaud of Payal constituency, Pavitar Singh suspended

ਸ਼ਿਕਾਇਤਾਂ ਤੋਂ ਬਾਅਦ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ, ਕਮਿਸ਼ਨਖੋਰੀ ਦੇ ਲੱਗੇ ਇਲਜ਼ਾਮ 

ਪਾਇਲ : ਲੁਧਿਆਣਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪਾਇਲ ਦੇ ਮਲੌਦ ਬਲਾਕ ਦੇ ਪੰਚਾਇਤ ਅਫਸਰ ਪਵਿੱਤਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪ੍ਰਬੰਧਕੀ ਪੱਖਾਂ ਅਤੇ ਉਨ੍ਹਾਂ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹੁਕਮ ਪੇਂਡੂ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਉਮਾ ਸ਼ੰਕਰ ਗੁਪਤਾ ਵੱਲੋਂ ਜਾਰੀ ਕੀਤੇ ਗਏ ਹਨ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਵਿੱਤਰ ਸਿੰਘ ਬਲਾਕ ਮਲੌਦ ਦੇ ਕੁਝ ਪਿੰਡਾਂ ਵਿੱਚ ਪੰਚਾਇਤ ਅਫਸਰ ਦੇ ਨਾਲ-ਨਾਲ ਪੰਚਾਇਤ ਸਕੱਤਰ ਵਜੋਂ ਵੀ ਕੰਮ ਦੇਖ ਰਹੇ ਸਨ। ਇਸ ਦੌਰਾਨ ਇੱਕ ਪਿੰਡ ਦੀ ਸਰਪੰਚ ਵੱਲੋਂ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਗਿਆ ਕਿ ਸੰਬੰਧਿਤ ਅਫਸਰ ਵਿਕਾਸ ਕਾਰਜਾਂ ਵਿੱਚ ਅੜਿੱਕਾ ਪਾ ਰਹੇ ਸਨ ਅਤੇ ਕਥਿਤ ਤੌਰ ’ਤੇ ਕਮਿਸ਼ਨ ਦੀ ਮੰਗ ਕਰ ਰਹੇ ਸਨ। ਮਾਮਲੇ ਦੀ ਪੜਤਾਲ ਤੋਂ ਬਾਅਦ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਜ਼ਰੂਰੀ ਕਾਰਵਾਈ ਕਰਨ ਲਈ ਕਿਹਾ ਗਿਆ, ਜਿਸ ਤੋਂ ਬਾਅਦ ਪਵਿੱਤਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ।  ਇਸ ਸਬੰਧੀ ਬੀ.ਡੀ.ਪੀ.ਓ ਮਲੌਦ ਸੁਖਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਕੋਲ ਸਿਰਫ਼ ਮੁਅੱਤਲੀ ਦੇ ਹੁਕਮਾਂ ਦੀ ਕਾਪੀ ਆਈ ਹੈ ਅਤੇ ਪੂਰੇ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਉਨ੍ਹਾਂ ਨੂੰ ਹਾਲੇ ਨਹੀਂ ਮਿਲੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement