ਅਕਾਲੀ ਦਲ ਘਿਰਿਆ ਵਿੱਤੀ ਸੰਕਟ ’ਚ, ਹੁਣ ਜਥੇਦਾਰਾਂ ਤੋਂ ਕੀਤਾ ਜਾਵੇਗਾ ਫੰਡ ਇਕੱਠਾ
Published : Mar 14, 2019, 2:17 pm IST
Updated : Mar 14, 2019, 2:17 pm IST
SHARE ARTICLE
Sukhbir Badal
Sukhbir Badal

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਜਥੇਦਾਰਾਂ ਵਲੋਂ ਪਾਰਟੀ ਨੂੰ ਇਕ-ਇਕ ਲੱਖ ਰੁਪਏ ਦਾ ਚੰਦਾ ਦਿਤਾ ਜਾਵੇਗਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਲਈ ਮੁਸੀਬਤਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਸਿਆਸੀ ਸੰਕਟ ਦਾ ਸ਼ਿਕਾਰ ਸ਼੍ਰੋਮਣੀ ਅਕਾਲੀ ਦਲ ਹੁਣ ਆਰਥਿਕ ਸੰਕਟ ਵਿਚ ਵੀ ਘਿਰਿਆ ਨਜ਼ਰ ਆ ਰਿਹਾ ਹੈ। ਲੋਕ ਸਭਾ ਚੋਣਾਂ ਸਿਰੇ ’ਤੇ ਹਨ ਪਰ ਪਾਰਟੀ ਕੋਲ ਚੋਣਾਂ ਲਈ ਫੰਡਾਂ ਦੀ ਘਾਟ ਹੈ। ਇਸ ਲਈ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਹੋਈ ਕੋਰ ਕਮੇਟੀ ਦੀ ਬੈਠਕ ਵਿਚ ਜਥੇਦਾਰਾਂ ਤੋਂ ਫੰਡ ਇਕੱਠਾ ਕਰਨ ਦਾ ਫ਼ੈਸਲਾ ਲਿਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਜਥੇਦਾਰਾਂ ਵਲੋਂ ਪਾਰਟੀ ਨੂੰ ਇਕ-ਇਕ ਲੱਖ ਰੁਪਏ ਦਾ ਚੰਦਾ ਦਿਤਾ ਜਾਵੇਗਾ। ਇਸੇ ਤਰ੍ਹਾਂ ਹਰ ਇਕ ਜਨਰਲ ਸਕੱਤਰ, ਮੀਤ ਪ੍ਰਧਾਨ ਅਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰਾਂ ਵਲੋਂ 50-50 ਹਜ਼ਾਰ ਰੁਪਏ ਦਿਤੇ ਜਾਣਗੇ। ਵਰਕਿੰਗ ਕਮੇਟੀ ਦੇ ਮੈਂਬਰਾਂ ਵਲੋਂ 21 ਹਜ਼ਾਰ ਰੁਪਏ ਅਤੇ ਜਨਰਲ ਕੌਂਸਲ ਦੇ ਹਰੇਕ ਮੈਂਬਰ ਨੂੰ 5 ਹਜ਼ਾਰ ਰੁਪਏ ਦੇਣ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਪਾਰਟੀ ਵਲੋਂ 1 ਅਪ੍ਰੈਲ ਨੂੰ ਮੈਂਬਰਸ਼ਿਪ ਦੀ ਭਰਤੀ ਵੀ ਸ਼ੁਰੂ ਕੀਤੀ ਜਾਵੇਗੀ ਅਤੇ ਮੈਂਬਰਸ਼ਿਪ ਰਾਹੀਂ ਵੀ ਫੰਡ ਉਪਲੱਬਧ ਹੋਵੇਗਾ। ਅਕਾਲੀ ਦਲ ਦੇ ਸੂਤਰਾਂ ਮੁਤਾਬਕ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਪਾਰਟੀ ਨੂੰ ਮਿਲਣ ਵਾਲਾ ਚੰਦਾ ਵੀ ਘਟਿਆ ਹੈ। ਹਾਲਾਤ ਹੁਣ ਇਹ ਬਣ ਗਏ ਹਨ ਕਿ ਪਾਰਟੀ ਦੀਆਂ ਆਮ ਕਾਰਵਾਈਆਂ ਚਲਾਉਣ ਲਈ ਵੀ ਦਿੱਕਤਾਂ ਆਉਣ ਲੱਗੀਆਂ ਹਨ। ਅਜਿਹੇ ਵਿਚ ਵਧੇਰੇ ਫੰਡਾਂ ਦੀ ਲੋੜ ਹੈ।

ਇਸ ਲਈ ਹੁਣ ਜਥੇਦਾਰਾਂ ਕੋਲੋਂ ਫੰਡ ਇਕੱਠਾ ਕੀਤਾ ਜਾਣਾ ਹੈ ਅਤੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਫੰਡ ਦੇਣ ਤੋਂ ਇਲਾਵਾ ਪਾਰਟੀ ਵਲੋਂ ਅਪਣੇ ਪੱਧਰ ’ਤੇ ਵੀ ਸਰਗਰਮੀ ਕੀਤੀ ਜਾਣੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement