
ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਤ ਪ੍ਰੋਜੈਕਟ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਪਹਿਲੀ ਮੀਟਿੰਗ 14 ਮਾਰਚ ਯਾਨੀ ਅੱਜ ਚੱਲ ਰਹੀ ਹੈ। ਦੋਵੇਂ ਦੇਸ਼ਾਂ ਦੇ...
ਚੰਡੀਗੜ੍ਹ : ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਤ ਪ੍ਰੋਜੈਕਟ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਪਹਿਲੀ ਮੀਟਿੰਗ 14 ਮਾਰਚ ਯਾਨੀ ਅੱਜ ਚੱਲ ਰਹੀ ਹੈ। ਦੋਵੇਂ ਦੇਸ਼ਾਂ ਦੇ ਵਫ਼ਦ ਵਾਹਗਾ ਬਾਰਡਰ ’ਤੇ ਮੌਜੂਦ ਸਾਂਝੀ ਚੈੱਕ–ਪੋਸਟ ਵਿਖੇ ਇਹ ਮੁਲਾਕਾਤ ਕਰਨਗੇ। ਬੀਤੀ 14 ਫ਼ਰਵਰੀ ਨੂੰ ਕਸ਼ਮੀਰ ਵਿੱਚ ਪੁਲਵਾਮਾ ਵਿਖੇ ਦਹਿਸ਼ਤਗਰਦ ਹਮਲੇ ਦੌਰਾਨ ਸੀਆਰਪੀਐੱਫ਼ ਦੇ 45 ਜਵਾਨਾਂ ਦੀ ਸ਼ਹਾਦਤ ਤੇ ਫਿਰ ਉਸ ਤੋਂ ਬਾਅਦ 26 ਫ਼ਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ਸਥਿਤ ਦਹਿਸ਼ਤਗਰਦ ਸਿਖਲਾਈ ਕੈਂਪਾਂ ਉੱਤੇ ਭਾਰਤੀ ਹਵਾਈ ਫ਼ੌਜ ਦੇ ਹਵਾਈ ਹਮਲਿਆਂ ਕਾਰਨ ਦੋਵੇਂ ਦੇਸ਼ਾਂ ਵਿਚਾਲੇ ਹਾਲਾਤ ਤਣਾਅਪੂਰਨ ਚੱਲ ਰਹੇ ਹਨ।
Kartarpur sahib
ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਜਤਨਾਂ ਦੀ ਦਿਸ਼ਾ ਵਿੱਚ ਦੋਵੇਂ ਦੇਸ਼ਾਂ ਦਾ ਇਹ ਪਹਿਲਾ ਜਤਨ ਹੋਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਕਰਤਾਰਪੁਰ ਸਾਹਿਬ ਵਿਖੇ ਹੀ ਬਿਤਾਏ ਸਨ। ਅੱਜ ਵਾਹਗਾ ਸਥਿਤ ਸਾਂਝੀ ਚੌਕੀ ਵਿਖੇ ਹੀ ਇੱਕ ਪ੍ਰੈੱਸ ਕਾਨਫ਼ਰੰਸ ਵੀ ਹੋਵੇਗੀ। ਭਾਰਤੀ ਵਫ਼ਦ ਵਿੱਚ ਵਿਦੇਸ਼ ਮੰਤਰਾਲੇ, ਗ੍ਰਹਿ ਮੰਤਰਾਲੇ, ਬੀਐੱਸਐੱਫ਼, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਤੇ ਪੰਜਾਬ ਸਰਕਾਰ ਦੇ ਅਧਿਕਾਰੀ ਮੌਜੂਦ ਰਹਿਣਗੇ।
Kartarpur Sahib
ਦੋਵੇਂ ਧਿਰਾਂ ਸਮਝੌਤੇ ਦੇ ਖਰੜੇ ਨੂੰ ਅੰਤਿਮ ਰੂਪ ਦੇਣ ਬਾਰੇ ਗੱਲਬਾਤ ਕਰਨਗੀਆਂ ਤੇ ਲਾਂਘੇ ਬਾਰੇ ਹਰ ਤਰ੍ਹਾਂ ਦੀਆਂ ਵਾਧਾਂ–ਘਾਟਾਂ ਤੇ ਤਾਲਮੇਲ ਜਿਹੇ ਮੁੱਦਿਆਂ ਸਬੰਧੀ ਗੱਲਬਾਤ ਹੋਵੇਗੀ।