ਡੇਰਾ ਬਾਬਾ ਨਾਨਾਕ ਨੂੰ ਡਰਾਈ ਸਿਟੀ ਦਾ ਦਰਜਾ ਦਿੱਤਾ
ਡੇਰਾ ਬਾਬਾ ਨਾਨਕ : ਕਰਤਾਰਪੁਰ ਸਾਹਿਬ ਲਾਂਘੇ ਨੂੰ ਛੇਤੀ ਪੂਰਾ ਕਰਵਾਉਣ ਲਈ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਚੁੱਕੇ ਸਕਾਰਾਤਮਕ ਕਦਮ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਤੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਡੇਰਾ ਬਾਬਾ ਨਾਨਾਕ ਨੂੰ ਡਰਾਈ ਸਿਟੀ ਦਾ ਦਰਜਾ ਦੇ ਦਿੱਤਾ ਹੈ। 31 ਮਾਰਚ ਤੋਂ ਬਾਅਦ ਡੇਰਾ ਬਾਬਾ ਨਾਨਕ ਸ਼ਹਿਰ 'ਚ ਸ਼ਰਾਬ ਦੇ ਠੇਕੇ, ਅਹਾਤੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਹੋ ਜਾਣਗੀਆਂ।
ਨਗਰ ਕੌਂਸਲ ਕਮੇਟੀ ਨੇ ਸ਼ਹਿਰ 'ਚ ਠੇਕੇ ਅਤੇ ਅਹਾਤੇ ਬੰਦ ਕਰਵਾਉਣ ਲਈ ਸਰਕਾਰ ਨੂੰ ਚਿੱਠੀ ਭੇਜੀ ਸੀ। ਜਿਸ ਮਗਰੋਂ ਸਰਕਾਰ ਨੇ ਡੇਰਾ ਬਾਬਾ ਨਾਨਕ ਨੂੰ ਡਰਾਈ ਸਿਟੀ ਐਲਾਨ ਦਿੱਤਾ। ਸਰਕਾਰ ਦੇ ਇਸ ਫ਼ੈਸਲੇ ਮਗਰੋਂ ਸਥਾਨਕ ਲੋਕਾਂ ਅਤੇ ਸੰਗਤਾਂ 'ਚ ਖ਼ੁਸ਼ੀ ਦੀ ਲਹਿਰ ਹੈ।
                    
                