ਰਣਜੀਤ ਬ੍ਰਹਮਪੁਰਾ ਨੂੰ ਵੱਡਾ ਝਟਕਾ, ਭਤੀਜਾ ਗੁਰਿੰਦਰ ਟੋਨੀ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਸ਼ਾਮਲ
Published : Mar 14, 2019, 5:01 pm IST
Updated : Mar 14, 2019, 5:01 pm IST
SHARE ARTICLE
Gurinder Singh Tony
Gurinder Singh Tony

ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਖੰਡੂਰ ਸਾਹਿਬ ਦੇ ਸਾਂਸਦ ਰਣਜੀਤ ਸਿੰਘ ਬ੍ਰਹਮਪੁਰਾ ਦੇ ਰਿਸ਼ਤੇਦਾਰ ਗੁਰਿੰਦਰ ਸਿੰਘ ਟੋਨੀ ਸ਼੍ਰੋਮਣੀ ਅਕਾਲੀ ਦਲ ਵਿਚ....

ਖੰਡੂਰ ਸਾਹਿਬ : ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਖੰਡੂਰ ਸਾਹਿਬ ਦੇ ਸਾਂਸਦ ਰਣਜੀਤ ਸਿੰਘ ਬ੍ਰਹਮਪੁਰਾ ਦੇ ਰਿਸ਼ਤੇਦਾਰ ਗੁਰਿੰਦਰ ਸਿੰਘ ਟੋਨੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜ਼ਮੀਰ ਦੀ ਆਵਾਜ਼ 'ਤੇ  ਉਹ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਪਿੰਡ ਡੇਰਾ ਸਾਹਿਬ ਵਿਚ ਸ਼੍ਰੋਅਦ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਸਭਾ ਵਿਚ ਗੁਰਿੰਦਰ ਸਿੰਘ , ਉਨ੍ਹਾਂ ਦੀ ਪਤਨੀ ਰੁਪਿੰਦਰ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੂੰ ਪਾਰਟੀ ਵਿਚ ਸ਼ਾਮਲ ਕਰਨ ਲਈ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ 'ਤੇ ਪੁੱਜੇ।

Ranjit Singh Brahmpura Ranjit Singh Brahmpura

ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਪੂਰਾ ਸਨਮਾਨ ਦਿੱਤਾ, ਪ੍ਰੰਤੂ ਉਨ੍ਹਾਂ ਨੇ ਕਦਰ ਨਹੀਂ ਕੀਤੀ। ਸ਼੍ਰੋਅਦ ਦੀ ਪਿੱਠ ਵਿਚ ਉਸ ਸਮੇਂ ਛੁਰਾ ਵੱਜਿਆ ਜਦ ਪਾਰਟੀ ਸੰਕਟ ਤੋਂ ਲੰਘ ਰਹੀ ਸੀ। ਸ਼੍ਰੋਅਦ ਨੂੰ ਕਮਜ਼ੋਰ ਕਰਨ ਲਈ ਬ੍ਰਹਮਪੁਰਾ ਨੇ ਕਾਂਗਰਸ ਦੇ ਨਾਲ ਹੱਥ ਮਿਲਾਇਆ ਹੈ। ਲੋਕ ਸਭਾ ਚੋਣ ਵਿਚ ਜਨਤਾ ਸ਼੍ਰੋਅਦ-ਭਾਜਪਾ ਗਠਜੋੜ ਨੁੰ ਜਿਤਾ ਕੇ ਮਿਸਾਲ  ਕਾਇਮ ਕਰੇਗੀ। ਇਸ ਮੌਕੇ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਨੇ ਦੋਸ਼ ਲਗਾਇਆ ਕਿ ਦੋ ਸਾਲ ਦੇ ਦੌਰਾਨ ਚੋਣ ਵਾਅਦੇ ਕਰਨ ਦੀ ਬਜਾਏ ਕਾਂਗਰਸ ਨੇ ਸੂਬੇ ਨੂੰ ਆਰਥਿਕ ਮੰਦਹਾਲੀ ਦਿੱਤੀ।

Gurinder Singh TonyGurinder Singh Tony

ਇਸ ਮੌਕੇ 'ਤੇ ਸਾਬਕਾ ਵਿਧਾਇਕ ਹਰਮੀਤ ਸਿੰਘ, ਪ੍ਰੋ. ਵਿਰਸਾ ਸਿੰਘ ਵਲਟੋਹਾ, ਮਨਜੀਤ ਸਿੰਘ ਮੀਆਂਵਿੰਗ, ਅਜੇਪਾਲ ਸਿੰਘ ਮੀਰਾਂਕੋਟ, ਯੂਥ ਵਿੰਗ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਐਸਜੀਪੀਸੀ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ, ਅਲਵਿੰਦਰ ਪਾਲ ਸਿੰਘ ਪਖੋਕੇ, ਦਲਬੀਰ ਸਿੰਘ ਜਹਾਂਗੀਰ, ਰਮਨਦੀਪ ਸਿੰਘ ਭਰੋਵਾਲ, ਗੁਰਪ੍ਰਤਾਪ ਸਿੰਘ, ਪਰਮਿੰਦਰ ਕੌਰ ਤੇ ਕੁਲਦੀਪ ਸਿੰਘ ਔਲਖ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement