ਖ਼ਬਰਾਂ |

ਤਾਜ਼ਾ |

ਹੁਣ ਚੋਣਾਂ ਦੌਰਾਨ ਨਹੀਂ ਚੱਲ ਸਕੇਗਾ ਮੁਲਾਜ਼ਮਾਂ ਦਾ ਕੋਈ ਬਹਾਨਾ
Published : Mar 14, 2019, 4:21 pm IST
Updated : Mar 14, 2019, 4:21 pm IST
SHARE ARTICLE
strict rules also for election duty
strict rules also for election duty

ਇਸ ਵਾਰ ਡਿਊਟੀ ਦੌਰਾਨ ਭੱਜਣ ਵਾਲੇ ਮੁਲਜ਼ਮਾਂ ਲਈ ਵੀ ਸਖ਼ਤ ਨਿਯਮ ਬਣਾਏ ਗਏ ਹਨ।

ਚੰਡੀਗੜ੍ਹ : ਚੋਣ ਕਮਿਸ਼ਨ ਵੱਲੋਂ ਜਿੱਥੇ ਲੋਕ ਸਭਾ ਚੋਣਾ ਦੌਰਾਨ ਉਮੀਦਵਾਰਾਂ ਲਈ ਕਈ ਨਿਯਮ ਬਣਾਏ ਗਏ ਹਨ ਉੱਥੇ ਹੀ ਚੋਣਾਂ ਦੌਰਾਨ ਡਿਊਟੀ ਦੇਣ ਵਾਲੇ ਮੁਲਜ਼ਮਾਂ ‘ਤੇ ਵੀ ਸਖ਼ਤੀ ਰੱਖੀ ਜਾਵੇਗੀ। ਇਸ ਵਾਰ ਡਿਊਟੀ ਦੌਰਾਨ ਭੱਜਣ ਵਾਲੇ ਮੁਲਜ਼ਮਾਂ ਲਈ ਵੀ ਸਖ਼ਤ ਨਿਯਮ ਬਣਾਏ ਗਏ ਹਨ।

ਮਿਲੀ ਜਾਣਕਰੀ ਅਨੁਸਾਰ ਚੋਣਾਂ ਦੌਰਾਨ ਖਰਾਬ ਸਿਹਤ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਾਉਣ ਲਈ ਬਿਨੈ ਪੱਤਰ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬੇਨਤੀਆਂ ਦੇ ਨਿਬੇੜੇ ਲਈ ਸਿਹਤ ਵਿਭਾਗ ਨੂੰ ਮੈਡੀਕਲ ਬੋਰਡ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਹੁਣ ਚੋਣਾਂ ਦੌਰਾਨ ਛੁੱਟੀ ਲਈ ਇਸ ਬੋਰਡ ਦੀ ਮਨਜ਼ੂਰੀ ਲਾਜ਼ਮੀ ਹੋਵੇਗੀ।

ਸੂਤਰਾਂ ਅਨੁਸਾਰ ਜੇਕਰ ਕੋਈ ਮੁਲਾਜ਼ਮ ਡਿਊਟੀ ਤੋਂ ਬਚਣ ਲਈ ਬਿਮਾਰੀ ਦਾ ਬਹਾਨਾ ਲਗਾ ਰਿਹਾ ਹੈ ਤਾਂ ਉਸ ਵਿਰੁੱਧ ‘ਲੋਕ ਪ੍ਰਤੀਨਿਧਤਾ ਐਕਟ’ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਬੋਰਡ ਦਾ ਮੁੱਖ ਮਕਸਦ ਇਹ ਹੈ ਕਿ ਅਸਲ ਵਿਚ ਖਰਾਬ ਸਿਹਤ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰਾਬ ਸਿਹਤ ਦਾ ਹਵਾਲਾ ਦੇ ਕੇ ਚੋਣ ਡਿਊਟੀ ਤੋਂ ਭੱਜਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਾਣਾ

15 Apr 2026 2:49 PM

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM
Advertisement