
ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਵਿਚ 14 ਮਾਰਚ ਨੂੰ ...
ਅੰਮ੍ਰਿਤਸ਼ਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਵਿਚ 14 ਮਾਰਚ ਨੂੰ ਕੌਮ ਦੇ ਮਹਾਨ ਸੂਰਬੀਰ ਜਰਨੈਲ ਸਿੰਘ ਅਕਾਲੀ ਨਿਹੰਗ ਬਾਬਾ ਫੂਲਾ ਸਿੰਘ ਜੀ ਸ਼ਹੀਦ ਜੋ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇਦਾਰ ਹੋਏ ਹਨ ਦਾ 197ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀ,
File Photo
ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਪੂਰਨ ਸ਼ਰਧਾ ਸਤਿਕਾਰ ਨਾਲ ਸਿੱਖ ਪਰੰਪਰਾਵਾਂ ਦੀ ਰੋਸ਼ਨੀ ਵਿਚ ਮਨਾਇਆ ਜਾਵੇਗਾ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੇ ਅਦੇਸਾਂ ਅਨੁਸਾਰ ਬੁਰਜ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
File Photo
ਮਹਾਨ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਨਿਹੰਗ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਜਿਸ ਵਿਚ ਕੌਮ ਦੇ ਮਹਾਨ ਪ੍ਰਚਾਰਕ, ਸੰਤ ਮਹਾਂਪੁਰਸ, ਰਾਗੀ, ਢਾਡੀ, ਕਵੀਸਰ, ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਹਾਜਰੀ ਭਰਨਗੇ।
File Photo
ਇਸ ਸਮੇਂ ਵਿਸ਼ੇਸ਼ ਤੌਰ 'ਤੇ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਦਿਵਸ ਵਜੋਂ ਵੱਖ-ਵੱਖ ਕਿਸਮਾਂ ਦੇ ਛਾਂਦਾਰ ਤੇ ਫਲਦਾਰ, ਫੁੱਲਦਾਰ ਬੂਟੇ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਲਗਾਏ ਜਾਣਗੇ।