ਪੰਜਾਬ ‘ਚ ਕੋਰੋਨਾ ਦੀ ਦਹਿਸ਼ਤ, ਮਾਲ, ਸਿਨੇਮਾ ਘਰ, ਰੈਸਟੋਰੈਂਟ, ਜਿੰਮ ਤੇ ਕਲੱਬ ਬੰਦ ਰੱਖਣ ਦੇ ਹੁਕਮ
Published : Mar 14, 2020, 2:54 pm IST
Updated : Mar 14, 2020, 2:54 pm IST
SHARE ARTICLE
File Photo
File Photo

ਦੁਨੀਆ ਭਰ ਵਿਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ

ਚੰਡੀਗੜ੍ਹ : ਦੁਨੀਆ ਭਰ ਵਿਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ।

Balbir Singh SidhuBalbir Singh Sidhu

ਸਿਹਤ ਮੰਤਰੀ ਅਨੁਸਾਰ ਕੋਰੋਨਾ ਵਾਇਰਸ ਕਾਰਨ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨਦੇ ਹੋਏ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ

Students of Delhi schoolsStudents 

ਸਿਰਫ਼ ਉਹੀ ਸਕੂਲ ਖੁੱਲ੍ਹੇ ਰਹਿਣਗੇ ਜਦਕਿ ਬਾਕੀ ਸਾਰੇ ਸਕੂਲ 31 ਮਾਰਚ ਤਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਅਜੇ ਤਕ ਸਿਰਫ ਇਕ ਹੀ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਦਕਿ ਚੰਡੀਗੜ੍ਹ, ਹਿਮਾਚਲ, ਹਰਿਆਣਾ ਵਿਚ ਇਕ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ।

Corona VirusCorona Virus

ਵਿਸ਼ਵ ਸਿਹਤ ਸੰਗਠਨ ਵਲੋਂ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨਣ ਤੋਂ ਬਾਅਦ ਭਾਰਤ ਦੇ ਕਈ ਸੂਬਿਆਂ ਨੇ ਵੀ ਇਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾਵਾਇਰਸ ਨਾਲ ਦੋ ਮੌਤਾਂ ਹੋ ਚੁੱਕੀਆਂ ਹਨ ਅਤੇ ਹੁਣ ਤਕ ਪੋਜ਼ੀਟਿਵ ਮਾਮਲਿਆਂ ਦੀ ਗਿਣਤੀ 80 ਤੋਂ ਵੱਧ ਹੋ ਚੁੱਕੀ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement