
ਕਾਰ ਚਾਲਕ ਮਾਤਾ ਚਿੰਤਪੂਰਨੀ ਦੇ ਦਰਸ਼ਨ ਕਰਕੇ ਵਾਪਸ ਜਾ ਰਹੇ ਸਨ ਘਰ
ਬਰਨਾਲਾ : ਬਰਨਾਲਾ ਜਿਲ੍ਹੇ ਦੇ ਪਿੰਡ ਵਜ਼ੀਦਕੇ ਦੇ ਨਜ਼ਦੀਕ ਲੁਧਿਆਣਾ ਮੁੱਖ ਮਾਰਗ ਤੇ ਅੱਜ ਸਵੇਰੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਕਾਰ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦ ਕਿ ਇੱਕ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਹੈ। ਮ੍ਰਿਤਕ ਕਾਰ ਤੇ ਸਵਾਰ ਹੋ ਕੇ ਮਾਤਾ ਚਿੰਤਪੂਰਨੀ ਦੇ ਦਰਸ਼ਨ ਕਰਕੇ ਵਾਪਸ ਘਰ ਜਾ ਰਹੇ ਸਨ ਕਿ ਅੱਜ ਸਵੇਰੇ 7 ਵਜੇ ਉਹਨਾਂ ਦੀ ਕਾਰ ਤੇਲ ਪਵਾਉਣ ਲਈ ਪੈਟਰੋਲ ਪੰਪ ਤੇ ਜਾ ਰਹੇ ਟਰੱਕ ਪਿੱਛੇ ਜਾ ਵੜੀ ।
road accident
ਹਾਦਸਾ ਇੰਨਾ ਭਿਆਨਕ ਸੀ ਕਿ ਟਰਾਲੇ ਹੇਠਾਂ ਵੜੀ ਚਕਨਾਚੂਰ ਗੱਡੀ ਨੂੰ ਟਰੈਕਟਰ ਦੀ ਮਦਦ ਨਾਲ ਹੇਠੋਂ ਕੱਢਿਆ ਗਿਆ। ਦੋ ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਇੱਕ ਨੇ ਹਸਪਤਾਲ ਲਿਜਾਣ ਸਮੇਂ ਰਸਤੇ ਵਿੱਚ ਪ੍ਰਾਣ ਤਿਆਗ ਦਿੱਤੇ। ਜਖਮੀ ਲੜਕੀ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਬਰਨਾਲਾ ਹਸਪਤਾਲ ਭੇਜ ਦਿੱਤਾ ਗਿਆ।
monu
ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪਟਰੋਲ ਪੰਪ ਉੱਤੇ ਕੰਮ ਕਰਨ ਵਾਲੇ ਅਤੇ ਪ੍ਰਤੱਖਦਰਸ਼ੀ ਮੋਨੂੰ ਨੇ ਦੱਸਿਆ ਕਿ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਲੁਧਿਆਣਾ ਵਾਲੇ ਪਾਸੇ ਤੋਂ ਇੱਕ ਟਰੱਕ ਆ ਰਿਹਾ ਸੀ। ਟਰੱਕ ਜਦੋਂ ਤੇਲ ਪਵਾਉਣ ਲਈ ਪੈਟਰੋਲ ਪੰਪ ਦੀ ਵੱਲ ਮੋੜਿਆ ਤਾਂ ਪਿੱਛੇ ਤੇਜ਼ ਰਫਤਾਰ ਆ ਰਹੀ ਕਾਰ ਟਰੱਕ ਦੇ ਪਿੱਛੇ ਆ ਟਕਰਾਈ। ਜਿਸ ਕਾਰਨ ਕਾਰ ਸਵਾਰ 2 ਲੋਕਾਂ ਦੀ ਮੌਕੇ ਉੱਤੇ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ। ਉਥੇ ਹੀ ਉਸਨੇ ਦੱਸਿਆ ਕਿ ਹਾਦਸੇ ਵਿੱਚ ਜਖ਼ਮੀ ਇੱਕ ਲੜਕੀ ਨੂੰ ਬਰਨਾਲਾ ਹਸਪਤਾਲ ਭੇਜ ਦਿੱਤਾ ਗਿਆ ਸੀ।
SHO Gurtar singh
ਇਸ ਮਾਮਲੇ ਸਬੰਧੀ ਥਾਣਾ ਠੁੱਲੀਵਾਲ ਦੇ ਐਸਐਚਓ ਗੁਰਤਾਰ ਸਿੰਘ ਨੇ ਦੱਸਿਆ ਕਿ ਟਰੱਕ ਅਤੇ ਕਾਰ ਦੋਵੇਂ ਹੀ ਲੁਧਿਆਣਾ ਸਾਈਡ ਤੋਂ ਆ ਰਹੇ ਸਨ। ਕਾਰ ਸਵਾਰ ਮਾਤਾ ਚਿੰਤਪੂਰਨੀ ਤੋਂ ਦਰਸ਼ਨ ਕਰਕੇ ਵਾਪਸ ਆਪਣੇ ਸ਼ਹਿਰ ਕਾਲਿਆਂਵਾਲੀ ਜਾ ਰਹੇ ਸਨ। ਰਸਤੇ ਵਿੱਚ ਜਦੋਂ ਟਰੱਕ ਚਾਲਕ ਨੇ ਤੇਲ ਪਵਾਉਣ ਲਈ ਪੈਟਰੋਲ ਪੰਪ ਵੱਲ ਮੋੜਿਆ ਤਾਂ ਪਿੱਛੇ ਤੋਂ ਆ ਰਹੀ ਕਾਰ ਟਰੱਕ ਦੇ ਪਿੱਛੇ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਇਸ ਭਿਆਨਕ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਸੀ। ਜਦੋਂ ਕਿ ਜਖ਼ਮੀ ਹੋਏ 2 ਲੋਕਾਂ ਨੂੰ ਬਰਨਾਲਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉੱਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਟਰੱਕ ਚਾਲਕ ਟਰੱਕ ਛੱਡਕੇ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ।