
ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ
ਗੁਰਦਾਸਪੁਰ( ਨਿਤਿਨ ਲੂਥਰਾ) ਗੁਰਦਾਸਪੁਰ ਦੇ ਪਿੰਡ ਕੋਟ ਮੋਹਨ ਲਾਲ ਵਿੱਚ ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਪਰੇਸ਼ਾਨ ਇਕ ਪਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੇ ਅਸ਼ਵਨੀ ਕੁਮਾਰ ਦੇ ਪਿਤਾ ਨੇ ਦੱਸਿਆ ਕਿ ਉਹਨਾਂ ਦੀ ਨੂੰਹ ਦੇ ਪਿੰਡ ਦੇ ਹੀ ਲੜਕੇ ਨਾਲ ਪ੍ਰੇਮ ਸਬੰਧ ਸਨ ਜਦੋ ਉਹਨਾਂ ਦੇ ਲੜਕੇ ਅਸ਼ਵਨੀ ਕੁਮਾਰ ਨੂੰ ਪਤਾ ਲੱਗਾ ਕਿ ਉਸਦੀ ਪਤਨੀ ਦੇ ਕਿਸੇ ਨਾਲ ਨਜਾਇਜ਼ ਸਬੰਧ ਹਨ। ਉਸ ਨੇ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਹੈ।
Ashwani Kumar's parents
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੇ ਅਸ਼ਵਨੀ ਕੁਮਾਰ ਦੇ ਪਿਤਾ ਜਸਪਾਲ ਨੇ ਦੱਸਿਆ ਕਿ ਉਹਨਾਂ ਦੀ ਨੂੰਹ ਦੇ ਪਿੰਡ ਦੇ ਹੀ ਇਕ ਲੜਕੇ ਨਾਲ ਨਜਾਇਜ਼ ਸਬੰਧ ਸਨ ਜਦੋਂ ਇਸ ਬਾਰੇ ਉਹਨਾਂ ਦੇ ਲੜਕੇ ਨੂੰ ਪਤਾ ਲੱਗਾ ਤਾਂ ਉਸਨੇ ਆਪਣੀ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਇਸ ਕੰਮਾਂ ਤੋ ਪਿੱਛੇ ਹਟ ਜਾਵੇ ਪਰ ਉਹਨਾਂ ਦੀ ਨੂੰਹ ਉਹਨਾਂ ਦੇ ਲੜਕੇ ਨਾਲ ਲੜਾਈ ਝਗੜਾ ਕਰ ਦੋਵੇਂ ਬੱਚੇ ਲੈ ਕੇ ਪੇਕੇ ਘਰ ਚਲੀ ਗਈ ਜਿਸਤੋਂ ਪ੍ਰੇਸ਼ਾਨ ਹੋ ਕੇ ਉਹਨਾਂ ਦੇ ਲੜਕੇ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਉਹਨਾਂ ਨੇ ਕਿਹਾ ਕਿ ਉਹਨਾਂ ਦੇ ਪੁੱਤਰ ਦੀ ਮੌਤ ਦੀ ਜਿੰਮੇਵਾਰ ਉਹਨਾਂ ਦੀ ਨੂੰਹ ਅਤੇ ਉਸਦਾ ਪ੍ਰੇਮੀ ਹੈ ਉਹਨਾਂ ਨੇ ਮੰਗ ਕੀਤੀ ਹੈ ਕਿ ਦੋਨਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ।
Ashwani Kumar's Father
ਦੂਜੇ ਪਾਸੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਸਦਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਕਬਜੇ ਵਿਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ
Ashwani Kumar's parents