
ਫਾਇਰਿੰਗ ਤੋਂ ਬਾਅਦ ਵਾਪਸ ਪਰਤਿਆ ਡਰੋਨ
ਪਠਾਨਕੋਟ : ਅੱਜ ਸਵੇਰੇ ਜ਼ਿਲ੍ਹਾ ਪਠਾਨਕੋਟ ਦੇ ਬਮਿਆਲ ਸੈਕਟਰ ਦੀ ਡੀਡਾ ਪੋਸਟ ’ਤੇ ਇਕ ਡਰੋਨ ਪਾਕਿਸਤਾਨ ਦੇ ਪਾਸਿਓਂ ਆਉਂਦਾ ਦੇਖਿਆ ਗਿਆ।ਮਿਲੀ ਜਾਣਕਾਰੀ ਮੁਤਾਬਕ ਡੀਡਾ ਪੋਸਟ ’ਤੇ ਸਵੇਰੇ ਕਰੀਬ 6.10 ਵਜੇ ਡਰੋਨ ਦੀ ਗਤੀਵਿਧੀ ਦੇਖੀ ਗਈ।
Drone
ਡਰੋਨ ਦਿਖਾਈ ਦੇਣ ਤੋਂ ਬਾਅਦ ਬੀਐਸਐਫ ਨੇ ਫਾਇਰਿੰਗ ਕੀਤੀ। ਹਾਲਾਂਕਿ ਫਾਇਰਿੰਗ ਤੋਂ ਬਾਅਦ ਡਰੋਨ ਵਾਪਸ ਪਰਤ ਗਿਆ। ਪੁਲਿਸ ਅਤੇ ਬੀਐਸਐਫ ਵੱਲੋਂ ਇਲਾਕੇ ਵਿਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।