ਮੋਦੀ ਪਹਿਲਾਂ ਚਾਹ ਵੇਚਦਾ ਸੀ, ਹੁਣ ਦੇਸ਼ ਵੇਚ ਰਿਹਾ ਹੈ : ਭਗਵੰਤ ਮਾਨ
Published : Mar 14, 2021, 6:31 pm IST
Updated : Mar 14, 2021, 6:33 pm IST
SHARE ARTICLE
 Bhagwant Mann and pm modi
Bhagwant Mann and pm modi

''ਜਦੋਂ ਸ਼ਾਸਕ ਵਪਾਰੀ ਬਣ ਜਾਂਦੇ ਹਨ, ਤਾਂ ਉਹ ਸੂਬੇ ਨੂੰ ਗਹਿਣੇ ਰੱਖ ਦਿੰਦੇ ਹਨ''

ਮੋਗਾ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਤਵਾਰ ਨੂੰ ਮੋਗਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਜਨ ਸਭਾਵਾਂ ਕਰਕੇ ਲੋਕਾਂ ਨੂੰ ਬਾਘਾ ਪੁਰਾਣਾ ਵਿੱਚ ਹੋਣ ਵਾਲੇ ਕਿਸਾਨ ਮਹਾਂਸੰਮੇਲਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਚਾਹ ਵੇਚਦੇ ਸਨ, ਹੁਣ ਦੇਸ਼ ਵੇਚ ਰਹੇ ਹਨ। ਉਨ੍ਹਾਂ ਵੱਡੀਆਂ-ਵੱਡੀਆਂ ਸਰਕਾਰੀ ਕੰਪਨੀਆਂ ਵੇਚ ਦਿੱਤੀਆਂ। ਹੁਣ ਤੱਕ  ਖੇਤੀਬਾੜੀ ਬਾਕੀ ਰਹਿ ਗਈ ਸੀ, ਜਿਸ ਨੂੰ ਹੁਣ ਉਹ ਵੇਚਣ ਲੱਗਿਆ ਹੋਇਆ ਹੈ। ਜਿਨ੍ਹਾਂ ਕਾਰਪੋਰੇਟ ਘਰਾਣਿਆਂ ਨੇ ਦੇਸ਼ ਦੀ ਸਰਕਾਰੀ ਚੀਜਾਂ ਖਰੀਦੀਆਂ, ਉਹ ਆਮ ਲੋਕਾਂ ਦਾ ਸੋਸ਼ਣ ਕਰ ਰਹੇ ਹਨ। ਹੁਣ ਉਹ ਲੋਕ ਸਰਕਾਰ ਨਾਲ ਮਿਲਕੇ ਕਿਸਾਨਾਂ ਦਾ ਸੋਸ਼ਣ ਕਰਨ ਦੀ ਤਿਆਰੀ ਵਿੱਚ ਹਨ।

Pm modiPm modi

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਨੇ ਵੀ ਕਦੇ ਕਿਸਾਨਾ ਦਾ ਸਮਰਥਨ ਨਹੀਂ ਕੀਤਾ। ਉਨ੍ਹਾਂ ਹਮੇਸ਼ਾਂ ਕਿਸਾਨਾਂ ਖਿਲਾਫ ਕੰਮ ਕੀਤਾ। ਦੋਵਾਂ ਨੇ ਆਪਸੀ ਤਾਲਮੇਲ ਕਰਕੇ ਪੰਜਾਬ ਵਿੱਚ ਕਿਸਾਨਾਂ ਨੂੰ ਬੰਧੂਆਂ ਮਜ਼ਦੂਰ ਬਣਾਉਣ ਵਾਲਾ ਕਾਨੂੰਨ ਪਾਸ ਕੀਤਾ। ਉਸ ਕਾਨੂੰਨ ਰਾਹੀਂ ਉਨ੍ਹਾਂ ਫਲਾਂ ਅਤੇ ਸਬਜ਼ੀਆਂ ਦੇ ਬਜ਼ਾਰਾਂ ਦਾ ਨਿੱਜੀਕਰਨ ਕੀਤਾ। ਹੁਣ ਉਹ ਕਿਸਾਨ ਸਮਰਥਕ ਹੋਣ ਦਾ ਦਿਖਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਅਤੇ ਬਾਦਲ ਕਦੇ ਵੀ ਆਪਣੇ ਵਿੱਚ ਨਹੀਂ ਰਹੇ। ਉਨ੍ਹਾਂ ਕਦੇ ਖੇਤੀ ਨਹੀਂ ਕੀਤੀ ਇਸ ਲਈ ਕਿਸਾਨਾਂ ਦੇ ਦੁੱਖ ਦਰਦ ਨੂੰ ਨਹੀਂ ਸਮਝ ਸਕਦੇ। ਕੈਪਟਨ ਅਤੇ ਬਾਦਲ ਦੋਵੇਂ ਸੱਤਾ ਦੇ ਵਪਾਰੀ ਹਨ। ਜਦੋਂ ਕਿਸੇ ਰਾਜ ਦਾ ਸ਼ਾਸਕ ਵਪਾਰੀ ਬਣ ਜਾਂਦਾ ਹੈ ਤਾਂ ਉਹ ਸੂਬੇ ਨੂੰ ਗਹਿਣੇ ਰੱਖ ਦਿੰਦਾ ਹੈ।  ਪੰਜਾਬ ਨਾਲ ਵੀ ਅਜਿਹਾ ਹੀ ਕੀਤਾ ਗਿਆ। ਇਨ੍ਹਾਂ ਦੋਵਾਂ ਪਾਰਟੀਆਂ ਨੇ ਸੂਬੇ ਨੂੰ ਮਾਫੀਆ ਦੇ ਹੱਥਾਂ ਵਿੱਚ ਗਹਿਣੇ ਰੱਖ ਦਿੱਤਾ ਹੈ।

CM PunjabCM Punjab

ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਹੁਣ ਇਸ ਬਿੱਲ ਦਾ ਵਿਰੋਧ ਕਰ ਰਹੇ ਹਨ, ਪ੍ਰੰਤੂ ਇਹ ਲੋਕ ਜੇਕਰ ਪਹਿਲਾਂ ਇਸ ਬਿੱਲ ਦਾ ਵਿਰੋਧ ਕਰਦੇ ਤਾਂ ਅੱਜ ਲੋਕਾਂ ਨੂੰ ਇਹ ਦਿਨ ਨਾ ਦੇਖਣੇ ਪੈਂਦੇ। ਮੈਂ ਪਿੰਡ ਵਿੱਚ ਰਿਹਾ ਹਾਂ, ਮੇਰਾ ਸਾਰਾ ਜੀਵਨ ਪਿੰਡ ਵਿਚ ਹੀ ਲੰਘਿਆ ਹੈ। ਇਸ ਲਈ ਅਸੀਂ ਕਿਸਾਨਾਂ ਦੇ ਦੁੱਖ ਦਰਦ ਨੂੰ ਸਮਝਦੇ ਹਾਂ। ਮੈਨੂੰ ਬਹੁਤ ਦਰਦ ਹੁੰਦਾ ਹੈ ਜਦੋਂ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਹੈ। ਕਿਸਾਨਾਂ ਨੂੰ ਅੱਤਵਾਦੀ, ਪਾਕਿਸਤਾਨੀ, ਖਾਲਿਸਤਾਨੀ ਕਹਿਣ ਵਾਲੇ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।

Sukhbir BadalSukhbir Badal

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾਂ ਕਿਸਾਨਾਂ ਲਈ ਇਕ ਸੇਵਾਦਾਰ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਸਾਨ ਅੰਦੋਲਨ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਹਨ। ਅਰਵਿੰਦ ਕੇਜਰੀਵਾਲ ਕੇਵਲ ਇਕ ਅਜਿਹਾ ਵਿਅਕਤੀ ਹੈ ਜਿਸਨੇ ਮੋਦੀ-ਸ਼ਾਹ ਨੂੰ ਤਿੰਨ ਵਾਰ ਦਿੱਲੀ ਵਿੱਚ ਹਰਾਇਆ ਹੈ। ਹੁਣ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਬਣਾਉਣ ਲਈ 21 ਮਾਰਚ ਨੂੰ ਬਾਘਾ ਪੁਰਾਣਾ ਵਿੱਚ ਕਿਸਾਨ ਮਹਾਸੰਮੇਲਨ ਕਰ ਰਹੇ ਹਨ। ਕਿਸਾਨ ਮਹਾ ਸੰਮੇਲਨ ਰਾਹੀਂ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ ਅਤੇ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ 21 ਮਾਰਚ ਦੇ ਕਿਸਾਨ ਮਹਾ ਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।     

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement