ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਸ਼ਰੇਆਮ ਚੱਲੀਆਂ ਗੋਲੀਆਂ
Published : Mar 14, 2021, 10:42 am IST
Updated : Mar 14, 2021, 11:35 am IST
SHARE ARTICLE
 Civil Hospital, Amritsar
Civil Hospital, Amritsar

ਮੌਕੇ 'ਤੇ ਪਹੁੰਚੀ ਪੁਲਿਸ

ਅੰਮ੍ਰਿਤਸਰ- (ਰਾਜੇਸ਼ ਕੁਮਾਰ ਸੰਧੂ) ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ।

Firing caseFiring case

ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਇਆ ਹੈ ਜਿਥੇ ਅਜ ਸਵੇਰੇ 4 ਵਜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਦੋ ਗੁਟਾ ਵਿਚਾਲੇ ਝਗੜੇ ਨੂੰ ਲੈ ਕੇ ਗੋਲੀਆ ਚਲੀਆਂ ਹਨ ਜਿਸ ਵਿਚ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਡਿਊਟੀ ਨਿਭਾ ਰਹੇ ਡਾ.ਭਵਨੀਤ ਸਿੰਘ ਦੇ ਪਟ ਤੇ ਗੋਲੀ ਲੱਗੀ

PolicePolice

ਅਤੇ ਉਹਨਾਂ ਨੂੰ ਨਿਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੀ ਮੈਡੀਕਲ ਅਫਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਦੋ ਗੁਟਾ ਵਿਚਾਲੇ ਹੋਏ ਝਗੜੇ ਨੂੰ ਲੈ ਕੇ ਇਕ ਪਾਰਟੀ ਰਾਤ ਡੇਢ ਵਜੇ ਦੇ ਕਰੀਬ ਮੈਡੀਕਲ ਕਰਵਾਉਣ ਲਈ ਪਹੁੰਚੀ ਸੀ

DoctorDoctor

ਅਤੇ ਦੂਸਰੀ ਪਾਰਟੀ ਵੱਲੋਂ ਸਿਵਲ ਹਸਪਤਾਲ ਵਿੱਚ ਪਹੁੰਚ ਕੇ ਅੰਧਾਧੁੰਦ ਗੋਲੀਆਂ ਚਲਾਉਣੀਆਂ ਸੁਰੂ ਕਰ ਦਿਤੀਆ ਜਿਸ ਨਾਲ ਮੌਕੇ ਤੇ ਹਫੜਾ ਤਫੜੀ ਮਚ ਗਈ ਅਤੇ ਉਥੇ ਡਿਊਟੀ ਨਿਭਾ ਰਹੇ ਡਾ ਭਵਨੀਤ ਸਿੰਘ ਦੇ ਪਟ ਵਿਚ ਗੋਲੀ ਲਗ ਗਈ। ਜਿਹਨਾ ਨੂੰ ਮੌਕੇ ਤੇ ਨਿਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

PolicePolice

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement