ਕਿਸਾਨਾਂ ਨੇ ਸਪੋਕਸਮੈਨ ਦੀ ਸੱਥ 'ਚ ਸੁਣਾਏ ਦੁੱਖੜੇ,ਕਿਹਾ ਸਰਕਾਰਾਂ ਨਹੀਂ ਲੈਂਦੀਆਂ ਸਾਡੀ ਸਾਰ
Published : Mar 14, 2021, 3:34 pm IST
Updated : Mar 14, 2021, 5:25 pm IST
SHARE ARTICLE
Farmer protest
Farmer protest

ਸਰਕਾਰਾਂ ਤਾਂ ਆਉਂਦੀਆਂ ਜਾਂਦੀਆਂ ਰਹੀਆਂ ਹਨ ਪਰ ਆਮ ਲੋਕਾਂ ਦੀ ਤਰੱਕੀ ਦਾ ਰਾਹ ਅਜੇ ਤੱਕ ਨਹੀਂ ਖੁੱਲ੍ਹਿਆ ।

ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਵਿੱਚ ਸਪੋਕਸਮੈਨ ਦੀ ਸੱਥ ਦੇ ਜ਼ਰੀਏ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਗਈ । ਸਪੋਕਸਮੈਨ ਦੇ ਮੈਨੇਜਿੰਗ ਐਡੀਟਰ ਮੈਡਮ ਨਿਮਰਤ ਕੌਰ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਤਕਲੀਫਾਂ ਸੁਣੀਆ। ਅਪਣੇ ਦੁਖੜੇ ਸੁਣਾਉਂਦਿਆਂ ਲੋਕਾਂ ਨੇ ਸਰਕਾਰ ਉਤੇ ਉਲਾਂਭਿਆਂ ਦੀ ਝੜੀ ਲਗਾ  ਦਿੱਤੀ ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਨੇ ਕੇਂਦਰ ਅਤੇ ਰਾਜ ਸਰਕਾਰ ‘ਤੇ ਵਰ੍ਹਦਿਆਂ ਕਿਹਾ ਸਰਕਾਰਾਂ ਤਾਂ ਆਉਂਦੀਆਂ ਜਾਂਦੀਆਂ ਰਹੀਆਂ ਹਨ ਪਰ ਆਮ ਗ਼ਰੀਬ ਲੋਕਾਂ ਦੀ ਤਰੱਕੀ ਦਾ ਰਾਹ ਅਜੇ ਤੱਕ ਨਹੀਂ ਖੁੱਲ੍ਹਿਆ ।

Farmer protestFarmer protestਪਿੰਡ ਠੀਕਰੀਵਾਲ ਦੇ ਨਿਵਾਸੀਆਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ ਪਰ ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀਆਂ ਮੁਢਲੀਆਂ ਲੋੜਾਂ ਤੱਕ ਵੀ ਧਿਆਨ ਨਹੀਂ ਦਿੱਤਾ। ਕੇਂਦਰ ਅਤੇ ਰਾਜ ਸਰਕਾਰਾਂ ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਲਾਰੇ ਲੱਪੇ ਲਾ  ਲਾ ਕੇ ਸੱਤਾ ਵਿਚ ਆ ਜਾਂਦੀਆਂ ਹਨ ਅਤੇ ਬਾਅਦ ਵਿਚ ਉਨ੍ਹਾਂ ਦੀ ਗੱਲ ਨਹੀਂ ਕੀਤੀ ਜਾਂਦੀ । ਕਿਸਾਨਾਂ ਦੇ ਧੀਆਂ ਪੁੱਤ ਬੇਰੁਜ਼ਗਾਰੀ ਦੀ ਚੱਕੀ ਵਿਚ ਪਿਸ ਰਹੇ ਹਨ ਜਾਂ ਛੋਟੀਆਂ ਮੋਟੀਆਂ ਨੌਕਰੀਆਂ ਕਰਕੇ ਗੁਜ਼ਾਰਾ ਕਰ ਰਹੇ ਹਨ।

Farmer protestFarmer protestਪਿੰਡ ਦੇ ਇਕ ਕਿਸਾਨ ਨੇ ਕਿਹਾ ਕਿ ਖੇਤੀ ਦਾ ਧੰਦਾ ਹੁਣ ਲਾਹੇਵੰਦ ਨਹੀਂ ਰਿਹਾ। ਹੁਣ ਤੱਕ ਬਣੀਆਂ ਸਰਕਾਰਾਂ ਦੀਆਂ  ਗਲਤ ਨੀਤੀਆਂ ਕਾਰਨ ਦੇਸ਼ ਦਾ ਕਿਸਾਨ ਲਗਾਤਾਰ ਕਰਜ਼ਈ ਹੋ  ਰਿਹਾ ਹੈ। ਦੇਸ਼ ਵਿਚ ਬੇਰੁਜ਼ਗਾਰੀ ਦੇ ਲਗਾਤਾਰ ਵਾਧੇ ਕਾਰਨ ਹੀ ਦੇਸ਼ ਦੇ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ ਤਾਂ ਜੋ ਉਹ ਅਪਣਾ ਭਵਿੱਖ ਸੰਵਾਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਹੀ ਦੇਸ਼ ਦਾ ਕਿਸਾਨ ਖੁਦਕੁਸ਼ੀਆਂ ਦੇ ਰਾਹ ਪਿਆ ਹੈ। 

Farmer protestFarmer protestਸੱਥ ਵਿੱਚ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ  ਸਰਕਾਰ ਦੇ ਕੀਤੇ ਵਾਅਦੇ ਭੁੱਲ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦਾ ਪੜ੍ਹਿਆ ਲਿਖਿਆ ਨੌਜਵਾਨ ਸੜਕਾਂ ‘ਤੇ ਬੇਰੁਜ਼ਗਾਰੀ ਕਾਰਨ ਧੱਕੇ ਖਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬੱਚਿਆਂ ਕੋਲ ਕੋਈ ਰੁਜ਼ਗਾਰ ਦਾ ਰਾਸਤਾ ਨਹੀਂ ਅਤੇ ਨੌਜਵਾਨ ਪੰਜਾਬ ਦਾ ਨਸ਼ਿਆਂ ਵੱਲ ਧੱਕਿਆ ਜਾ ਰਿਹਾ ਹੈ। 

Farmer protestFarmer protestਕਿਸਾਨਾਂ ਨੇ ਦੱਸਿਆ ਕਿ ਪੰਜਾਬ ਵਿੱਚ ਪੁਲੀਸ ਸਿਆਸੀ ਗੱਠਜੋੜ ਦੀ ਮਦਦ ਨਾਲ ਨਸ਼ਾ ਵੇਚਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬੇਸ਼ੱਕ ਦੀ ਰਾਜ ਸਰਕਾਰ ਪੰਜਾਬ ਵਿਚ ਨਸ਼ਾ ਖ਼ਤਮ ਹੋਣ ਦੀਆਂ ਗੱਲਾਂ ਕਰ ਰਹੀ ਹੈ ਪਰ ਅਸਲ ਵਿੱਚ ਇਹ ਸਾਰੀਆਂ ਫੋਕੀਆਂ ਗੱਲਾਂ ਨੇ । ਕਿਸਾਨਾਂ ਨੇ ਦੱਸਿਆ ਕਿ ਪੰਜਾਬ ਵਿਚ ਹਰੀ ਕ੍ਰਾਂਤੀ ਦੇ ਆਉਣ ਨਾਲ ਕਿਸਾਨਾਂ ਦੀ ਵਿਚ ਬੇਸ਼ੱਕ ਦੀ ਖੁਸ਼ਹਾਲੀ ਆਈ ਪਰ ਨਾਲ ਹੀ ਕਿਸਾਨਾਂ ਨੂੰ ਕਰਜ਼ੇ ਦੀ ਮਾਰ ਵੀ ਪੈਣੀ ਸ਼ੁਰੂ ਹੋ ਗਈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹਰੀ ਕ੍ਰਾਂਤੀ ਨੇ ਤਬਾਹ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਤੀ ਕਿਸਾਨਾਂ ਲਈ ਸਰਾਪ ਸਿੱਧ ਹੋਈ ਹੈ ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement