ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ‘ਆਪ’
Published : Mar 14, 2022, 11:58 pm IST
Updated : Mar 14, 2022, 11:58 pm IST
SHARE ARTICLE
image
image

ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ‘ਆਪ’

ਸਮਾਣਾ, 14 ਮਾਰਚ (ਚਮਕੌਰ ਮੋਤੀਫ਼ਾਰਮ) : ਭਾਰੀ ਬਹੁਮਤ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਣ ਤੋਂ ਪਹਿਲਾ ਹੀ ਪੂਰੇ ਜੋਸ਼ ਨਾਲ ਸੂਬੇ ਵਿਚ ਕੰਮ ਦੀ ਸ਼ੁਰੂਆਤ ਕਰ ਦਿਤੀ ਹੈ। ਇਸੇ ਤਹਿਤ ਅੱਜ ਹਲਕਾ ਸਮਾਣਾ ਤੋਂ ਵਿਧਾਇਕ ਬਣਨ ਜਾ ਰਹੇ ਚੇਤਨ ਜੌੜਾਮਾਜਰਾ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਤੁਰਤ ਨਸ਼ਾ ਤਸਕਰਾਂ ਦੀਆਂ ਲਿਸਟਾਂ ਤਿਆਰ ਕਰਨ ਦੇ ਨਾਲ-ਨਾਲ ਉਨ੍ਹਾਂ ਵਿਰੁਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ, ਉਥੇ ਹੀ ਪੁਲਿਸ ਮੁਲਾਜ਼ਮਾਂ ਦਾ ਇਕ ਹਫ਼ਤੇ ਵਿਚ ਡੋਪ ਟੈਸਟ ਕਰਵਾਉਣ ਲਈ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ। ਹਾਲਾਂਕਿ ਇਨ੍ਹਾਂ ਪੁਲਿਸ ਅਧਿਕਾਰੀਆਂ ਵਿਚ ਖ਼ੁਦ ਡੀਐਸਪੀ ਸਮਾਣਾ ਸਣੇ ਕਈ ਮਹਿਲਾ ਅਧਿਕਾਰੀ ਵੀ ਹਨ। ਸਥਾਨਕ ਰੇਸਟ ਹਾਊਸ ਵਿਖੇ ਆਪ ਵਿਧਾਇਕ ਚੇਤਨ ਜੌੜਾਮਾਜਰਾ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਸ਼ਿਆਂ ਨੂੰ ਪਹਿਲ ਦੇ ਆਧਾਰ ਤੇ ਖ਼ਤਮ ਕਰਨ ਲਈ ਸਖ਼ਤ ਕਦਮ ਚੁਕਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ਾ ਤਸਕਰੀ ਵਿਚ ਲੱਗੇ ਕਿਸੇ ਵੀ ਵਿਅਕਤੀ ਨੂੰ ਨਾ ਬਖ਼ਸਣ,ਚਾਹੇ ਉਹ ਕੋਈ ਮੇਰਾ ਰਿਸ਼ਤੇਦਾਰ ਹੀ ਕਿਉਂ   ਨਾ ਹੋਵੇ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਸੱਟਾ ਤੇ ਹੋਰ ਗ਼ੈਰ ਕਾਨੂੰਨੀ ਧੰਦਿਆਂ ’ਤੇ ਵੀ ਤੁਰਤ ਕਾਲ ਤੋਂ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਬੰਦ ਕਰਵਾਉਣ ਦੇ ਆਦੇਸ਼ ਦਿਤੇ। 

ਡੱਬੀ
 

SHARE ARTICLE

ਏਜੰਸੀ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement