
ਭਦੌੜ ਵਿਧਾਨ ਸਭਾ ਸੀਟ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹਰਾਉਣ ਵਾਲੇ ਲਾਭ ਸਿੰਘ ਉਗੋਕੇ ਨੇ ਵੀ ਹਸਪਤਾਲ ਦਾ ਦੌਰਾ ਕੀਤਾ
ਚੰਡੀਗੜ੍ਹ - ਪੰਜਾਬ ਵਿਚ ਬਹੁਮਤ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਕਤ ਵਿਚ ਆ ਗਏ ਹਨ। ਆਪ ਵਿਧਾਇਕਾਂ ਵੱਲੋਂ ਸੋਮਵਾਰ ਨੂੰ ਪਾਤੜਾ, ਭਦੌੜ, ਲੁਧਿਆਣਾ, ਬਟਾਲਾ ਸਮੇਤ ਕਈ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪਾਤੜਾਂ ਦੇ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਸ਼ੇ ਵਿਚ ਧੁੱਤ ਪਾਏ ਗਏ। ਜਿਸ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਤੁਰੰਤ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਬੁਲਾ ਕੇ ਕਾਰਵਾਈ ਕਰਨ ਲਈ ਕਿਹਾ।
AAP MLA in action, raids conducted in several hospitals in the state
ਵਿਧਾਇਕ ਕੁਲਵੰਤ ਬਾਜ਼ੀਗਰ ਨੇ ਦੱਸਿਆ ਕਿ ਇਸ ਡਾਕਟਰ ਬਾਰੇ ਕਾਫ਼ੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਦੋਂ ਉਹ ਅਚਾਨਕ ਹਸਪਤਾਲ ਵੱਲ ਆਇਆ ਤਾਂ ਪਤਾ ਲੱਗਾ ਕਿ ਡਾਕਟਰ ਨੇ ਸ਼ਰਾਬ ਪੀਤੀ ਹੋਈ ਸੀ। ਉਹ ਆਪਣਾ ਨਾਂ ਵੀ ਨਹੀਂ ਦੱਸ ਸਕਦਾ ਸੀ। ਇਸ ਤੋਂ ਬਾਅਦ ਉਹਨਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਪਟਿਆਲਾ ਬੁਲਾਇਆ। ਹਾਲਾਂਕਿ ਵਿਧਾਇਕ ਦੀ ਗੱਲ ਸੁਣਨ ਦੀ ਬਜਾਏ ਅਧਿਕਾਰੀ ਡਾਕਟਰ ਦਾ ਪੱਖ ਲੈਂਦੇ ਨਜ਼ਰ ਆਏ। ਜਿਸ 'ਤੇ ਵਿਧਾਇਕ ਨੇ ਸਖ਼ਤ ਰੁਖ਼ ਦਿਖਾਇਆ। ਉਨ੍ਹਾਂ ਕਿਹਾ ਕਿ ਹੁਣ ਹਸਪਤਾਲਾਂ ਵਿਚ ਕਾਂਗਰਸ ਰਾਜ ਵਾਂਗ ਗੁੰਡਾਗਰਦੀ ਨਹੀਂ ਚੱਲੇਗੀ। ਜੇਕਰ ਲੋੜ ਪਈ ਤਾਂ ਉਹ ਰੋਜ਼ਾਨਾ ਹਸਪਤਾਲ ਦੀ ਜਾਂਚ ਲਈ ਆਉਣਗੇ।
AAP MLA in action, raids conducted in several hospitals in the state
ਭਦੌੜ ਵਿਧਾਨ ਸਭਾ ਸੀਟ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹਰਾਉਣ ਵਾਲੇ ਲਾਭ ਸਿੰਘ ਉਗੋਕੇ ਨੇ ਵੀ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਸਿਹਤ ਅਧਿਕਾਰੀਆਂ ਨੂੰ ਮਰੀਜਾਂ ਦਾ ਸਹੀ ਢੰਗ ਨਾਲ ਇਲਾਜ ਕਰਨ ਲਈ ਵੀ ਕਿਹਾ। ਲੁਧਿਆਣਾ ਕੇਂਦਰੀ ਤੋਂ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਸਰਕਾਰੀ ਹਸਪਤਾਲ ਪੁੱਜੇ। ਉਹਨਾਂ ਨੇ ਪਹਿਲਾਂ ਐਮਰਜੈਂਸੀ ਜਾਂਚ ਕੀਤੀ। ਇਸ ਦੌਰਾਨ ਮਰੀਜ਼ਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਟੈਸਟ ਦੀ ਰਿਪੋਰਟ ਸਮੇਂ ਸਿਰ ਨਹੀਂ ਮਿਲਦੀ। ਸਟਾਫ਼ ਉਨ੍ਹਾਂ ਨੂੰ ਦੇਖਣ ਨਹੀਂ ਆਉਂਦਾ। ਮਰੀਜ਼ਾਂ ਨੇ ਹਸਪਤਾਲ ਵਿਚ ਗੜਬੜੀ ਦੀ ਸ਼ਿਕਾਇਤ ਵੀ ਕੀਤੀ।