ਚਰਨਜੀਤ ਚੰਨੀ ਦਾ ਲਾਲਚ ਪਾਰਟੀ ਨੂੰ ਹੇਠਲੇ ਪੱਧਰ 'ਤੇ ਲੈ ਆਇਆ - ਸੁਨੀਲ ਜਾਖੜ 
Published : Mar 14, 2022, 2:37 pm IST
Updated : Mar 14, 2022, 5:48 pm IST
SHARE ARTICLE
Sunil Jakhar
Sunil Jakhar

ਉਨ੍ਹਾਂ ਚੰਨੀ ਨੂੰ ਸੰਪਤੀ ਕਹੇ ਜਾਣ ਦਾ ਮਜ਼ਾਕ ਉਡਾਇਆ

 

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ 'ਚ ਫਿਰ ਬਗਾਵਤ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਸੀਐਮ ਚਰਨਜੀਤ ਚੰਨੀ ਅਤੇ ਸੀਨੀਅਰ ਨੇਤਾ ਅੰਬਿਕਾ ਸੋਨੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਚੰਨੀ ਨੂੰ ਸੰਪਤੀ ਕਹੇ ਜਾਣ ਦਾ ਮਜ਼ਾਕ ਉਡਾਇਆ। ਉਨ੍ਹਾਂ ਕਿਹਾ ਕਿ ਚੰਨੀ ਪਾਰਟੀ ਦੀ ਜ਼ਿੰਮੇਵਾਰੀ ਹੈ। ਉਹਨਾਂ ਦੇ ਲਾਲਚ ਕਾਰਨ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਨੁਕਸਾਨ ਹੋਇਆ।

file photo

 

ਸੁਨੀਲ ਜਾਖੜ ਨੇ ਟਵੀਟ ਕਰਦਿਆਂ ਲਿਖਿਆ ਕਿ ''ਸ਼ੁਕਰ ਹੈ ਕਿ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਪੰਜਾਬ ਦੀ ਮਹਿਲਾ ਆਗੂ (ਅੰਬਿਕਾ ਸੋਨੀ) ਵੱਲੋਂ CWC ਦੀ ਬੈਠਕ ਵਿਚ ਉਨ੍ਹਾਂ ਨੂੰ ਕੌਮੀ ਜਾਇਦਾਦ ਨਹੀਂ ਐਲਾਨਿਆ ਗਿਆ। ਉਨ੍ਹਾਂ ਲਈ ਚੰਨੀ ਭਾਵੇਂ ਇੱਕ ਜਾਇਦਾਦ ਸੀ ਪਰ ਉਹ ਪਾਰਟੀ ਲਈ ਉਹ ਸਿਰਫ਼ ਦੇਣਦਾਰੀ ਸਨ। ਸਿਰਫ਼ ਹਾਈਕਮਾਨ ਹੀ ਨਹੀਂ ਸਗੋਂ ਚੰਨੀ ਦੇ ਲਾਲਚ ਨੇ ਉਸ ਦਾ ਅਤੇ ਪਾਰਟੀ ਦਾ ਨੁਕਸਾਨ ਕੀਤਾ।''
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement