ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦੇ ਬਜਟ
Published : Mar 14, 2022, 12:11 am IST
Updated : Mar 14, 2022, 12:11 am IST
SHARE ARTICLE
image
image

ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦੇ ਬਜਟ

 ਬੇਰੁਜ਼ਗਾਰੀ, ਯੂਕਰੇਨ ’ਚ ਫਸੇ ਭਾਰਤੀਆਂ ਨੂੰ ਕੱਢਣ ਸਮੇਤ ਕਈ ਮੁੱਦਿਆਂ ’ਤੇ ਸਰਕਾਰ ਨੂੰ ਘੇਰੇਗੀ ਵਿਰੋਧੀ ਧਿਰ

ਨਵੀਂ ਦਿੱਲੀ, 13 ਮਾਰਚ : ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਗੇੜ ਸੋਮਵਾਰ ਨੂੰ ਸ਼ੁਰੂ ਹੋਵੇਗਾ, ਜਿਸ ਵਿਚ ਵਿਰੋਧੀ ਧਿਰ ਵਧਦੀ ਬੇਰੁਜਗਾਰੀ, ਕਰਮਚਾਰੀ ਭਵਿੱਖ ਨਿਧੀ ’ਤੇ ਵਿਆਜ਼ ਦਰਾਂ ਵਿਚ ਕਟੌਤੀ ਅਤੇ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਕੱਢਣ ਸਮੇਤ ਕਈ ਮੁੱਦਿਆਂ ’ਤੇ ਸਰਕਾਰ ਨੂੰ ਘੇਰਣ ਦੀ ਕੋਸ਼ਿਸ਼ ਕਰ ਸਕਦੀ ਹੈ। ਬਜਟ ਪ੍ਰਸਤਾਵਾਂ ਲਈ ਸੰਸਦ ਦੀ ਮਨਜ਼ੂਰੀ ਲੈਣਾ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ ਜੰਮੂ-ਕਸ਼ਮੀਰ ਲਈ ਬਜਟ ਪੇਸ਼ ਕਰਨਾ ਸਰਕਾਰ ਦੇ ਏਜੰਡੇ ਦੇ ਸਿਖਰ ’ਤੇ ਹੋਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੋਮਵਾਰ ਨੂੰ ਜੰਮੂ-ਕਸ਼ਮੀਰ ਲਈ ਬਜਟ ਪੇਸ਼ ਕਰੇਗੀ ਅਤੇ ਦੁਪਹਿਰ ਦੇ ਖਾਣੇ ਤੋਂ ਬਾਅਦ ਦੀ ਕਾਰਵਾਈ ਦੌਰਾਨ ਸਦਨ ਵਿਚ ਇਸ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸਰਕਾਰ ਨੇ ਸੰਵਿਧਾਨ (ਅਨੁਸੂਚਿਤ ਜਨਜਾਤੀ) ਆਦੇਸ਼ (ਸੋਧ) ਬਿੱਲ ਨੂੰ ਵੀ ਲੋਕਸਭਾ ਵਿਚ ਵਿਚਾਰ ਕੀਤੇ ਜਾਣ ਅਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਹੈ।
ਸੰਸਦ ਦੇ ਸੈਸ਼ਨ ਦਾ ਦੂਜਾ ਗੇੜ ਅਜਿਹੇ ਸਮੇਂ ਸ਼ੁਰੂ ਹੋਵੇਗਾ ਜਦੋਂ ਕੁੱਝ ਦਿਨ ਪਹਿਲਾਂ ਹੀ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਨੀਪੁਰ ਦੀਆਂ ਵਿਧਾਭ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੇ ਜਿੱਤ ਦਰਜ ਕੀਤੀ।
ਇਸ ਤੋਂ ਪਹਿਲਾਂ, ਬਜਟ ਸੈਸ਼ਨ ਦਾ ਪਹਿਲਾ ਪੜਾਅ 29 ਜਨਵਰੀ ਨੂੰ ਸੰਸਦ ਦੇ ਸੈਂਟਰਲ ਹਾਲ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਸ਼ੁਰੂ ਹੋਇਆ ਸੀ, ਜਿਸ ਤੋਂ ਬਾਅਦ ਆਰਥਕ ਸਰਵੇਖਣ ਪੇਸ਼ ਕੀਤਾ ਗਿਆ ਸੀ। ਸੀਤਾਰਮਨ ਨੇ 1 ਫ਼ਰਵਰੀ ਨੂੰ ਕੇਂਦਰੀ ਬਜਟ ਪੇਸ਼ ਕੀਤਾ, ਜਿਸ ਤੋਂ ਬਾਅਦ ਰਾਸ਼ਟਰਪਤੀ ਦੇ ਭਾਸ਼ਣ ਅਤੇ ਕੇਂਦਰੀ ਬਜਟ ਲਈ ਧਨਵਾਦ ਮਤੇ ’ਤੇ ਚਰਚਾ ਕੀਤੀ ਗਈ।         (ਏਜੰਸੀ)

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement