ਵੇਣੂ ਪ੍ਰਸਾਦ ਨੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
Published : Mar 14, 2022, 11:59 pm IST
Updated : Mar 14, 2022, 11:59 pm IST
SHARE ARTICLE
image
image

ਵੇਣੂ ਪ੍ਰਸਾਦ ਨੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 14 ਮਾਰਚ (ਸ.ਸ.ਸ.) :  1991 ਬੈਚ ਦੇ ਆਈ.ਏ.ਐਸ. ਏ. ਵੇਣੂ ਪ੍ਰਸਾਦ ਨੇ ਸੋਮਵਾਰ ਨੂੰ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ। ਏ. ਵੇਣੂ ਪ੍ਰਸਾਦ ਨੇ ਹੁਸਨ ਲਾਲ ਦੀ ਜਗ੍ਹਾ ਲਈ ਹੈ। ਵੇਣੂ ਪ੍ਰਸਾਦ ਕੋਲ ਬਿਜਲੀ ਅਤੇ ਆਬਕਾਰੀ ਵਿਭਾਗ ਦਾ ਤਜਰਬਾ ਹੈ। ਉਨ੍ਹਾਂ ਦੀ ਅਗਵਾਈ ’ਚ ਮੁਫ਼ਤ ਬਿਜਲੀ ਦੇਣ, ਆਬਕਾਰੀ ਤੋਂ ਕਮਾਈ ਕਰਨ ’ਤੇ ਨੀਤੀ ਬਣਾਈ ਜਾਵੇਗੀ। ਵੇਣੂ ਪ੍ਰਸਾਦ ਨੇ ਪਾਵਰਕਾਮ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਨੂੰ ਆਬਕਾਰੀ ਅਤੇ ਟੈਕਸ ਤੋਂ ਇਲਾਵਾ ਬਿਜਲੀ ਵਿਭਾਗ ਦੇ ਕੰਮਕਾਜ ਦੀ ਪੂਰੀ ਜਾਣਕਾਰੀ ਹੈ। ਬੇਦਾਗ ਅਕਸ ਵਾਲੇ ਅਧਿਕਾਰੀ ਵੇਣੂ ਪ੍ਰਸਾਦ ਇਸ ਸਮੇਂ ਆਬਕਾਰੀ ਅਤੇ ਕਰ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਹਨ। ਯਾਨੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਤੁਰਤ ਬਾਅਦ ਹੀ ਭਗਵੰਤ ਮਾਨ ਮੁਫ਼ਤ ਬਿਜਲੀ ਦੇਣ ਦੇ ਵਾਅਦੇ ’ਤੇ ਕੰਮ ਸ਼ੁਰੂ ਕਰ ਸਕਦੇ ਹਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement