ਜਾਤੀਵਾਦੀ ਟਿੱਪਣੀਆਂ ਤੋਂ ਪ੍ਰੇਸ਼ਾਨ MBBS ਇੰਟਰਨ ਵਲੋਂ ਖੁਦਕੁਸ਼ੀ, SC ਕਮਿਸ਼ਨ ਨੇ ਅੰਮ੍ਰਿਤਸਰ ਪ੍ਰਸ਼ਾਸਨ ਤੋਂ ਮੰਗੀ ਕਾਰਵਾਈ ਦੀ ਰਿਪੋਰਟ
Published : Mar 14, 2023, 10:20 am IST
Updated : Mar 14, 2023, 10:20 am IST
SHARE ARTICLE
Vijay Sampla
Vijay Sampla

ਆਈਜੀਪੀ, ਡੀਸੀ, ਅਤੇ ਸੀਪੀ ਨੂੰ ਏਟੀਆਰ ਜਮ੍ਹਾਂ ਕਰਨ ਲਈ ਕਿਹਾ

 

ਚੰਡੀਗੜ੍ਹ:  ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨਸੀਐਸਸੀ) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਅਧਿਆਪਕਾਂ ਵੱਲੋਂ ਕੀਤੀ ਜਾਤੀਵਾਦੀ ਟਿੱਪਣੀ ਤੋਂ ਦੁਖੀ ਹੋ ਕੇ ਕਾਲਜ ਦੇ ਹੋਸਟਲ ਵਿਚ ਇਕ ਐਮਬੀਬੀਐਸ ਇੰਟਰਨ ਵੱਲੋਂ ਕੀਤੀ ਖ਼ੁਦਕੁਸ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਤੁਰੰਤ ਪੇਸ਼ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: ਬ੍ਰਿਟੇਨ: ਭਾਰਤੀ ਪ੍ਰਵਾਸੀਆਂ ਦੇ ਖ਼ਿਲਾਫ਼ ਸਾਬਿਤ ਹੋ ਰਹੀਆਂ ਰਿਸ਼ੀ ਸੁਨਕ ਸਰਕਾਰ ਦੀਆਂ ਨੀਤੀਆਂ!

ਮੀਡੀਆ ਵਿਚ ਛਪੀਆਂ ਖ਼ਬਰਾਂ ਤੋਂ ਐਨਸੀਐਸਸੀ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਦੀ ਮਾਂ ਨੇ ਦੋਸ਼ ਲਾਇਆ ਕਿ ਉਸ ਦੀ ਧੀ ਕਾਲਜ ਦੇ ਅਧਿਆਪਕਾਂ ਵੱਲੋਂ ਜਾਤੀਸੂਚਕ ਟਿੱਪਣੀਆਂ ਤੋਂ ਪ੍ਰੇਸ਼ਾਨ ਹੈ, ਜਿਸ ਨੇ ਕਿਹਾ ਕਿ ਉਹ ਉਸ ਨੂੰ ਡਾਕਟਰ ਨਹੀਂ ਬਣਨ ਦੇਣਗੇ। ਤੁਰੰਤ ਕਾਰਵਾਈ ਕਰਦੇ ਹੋਏ, ਐਨਸੀਐਸਸੀ ਕਮਿਸ਼ਨ ਨੇ ਡਿਵੀਜ਼ਨਲ ਕਮਿਸ਼ਨਰ (ਜਲੰਧਰ ਡਿਵੀਜ਼ਨ), ਇੰਸਪੈਕਟਰ ਜਨਰਲ ਆਫ਼ ਪੁਲਿਸ (ਬਾਰਡਰ ਰੇਂਜ), ਡਿਪਟੀ ਕਮਿਸ਼ਨਰ (ਅੰਮ੍ਰਿਤਸਰ ਜ਼ਿਲ੍ਹਾ) ਅਤੇ ਪੁਲਿਸ ਕਮਿਸ਼ਨਰ (ਅੰਮ੍ਰਿਤਸਰ) ਨੂੰ ਮਾਮਲੇ ਦੀ ਜਾਂਚ ਕਰ, ਮਾਮਲੇ 'ਤੇ ਕੀਤੀ ਕਾਰਵਾਈ ਦੀ ਰਿਪੋਰਟ ਤੁਰੰਤ ਪੋਸਟ ਜਾਂ ਈਮੇਲ ਰਾਹੀਂ ਪੇਸ਼ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਨਾਲ ਜੋ ਹੋਇਆ, ਉਸ ਨੇ ਮੇਰਾ ਜ਼ਿੰਦਗੀ ਪ੍ਰਤੀ ਨਜ਼ਰੀਆ ਬਦਲ ਦਿੱਤਾ- ਕਰਨ ਔਜਲਾ

ਸਾਂਪਲਾ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਾ ਹੋਈ ਤਾਂ ਕਮਿਸ਼ਨ ਭਾਰਤ ਦੇ ਸੰਵਿਧਾਨ ਦੀ ਧਾਰਾ 338 ਤਹਿਤ ਸਿਵਲ ਅਦਾਲਤ ਦੇ ਅਧਿਕਾਰਾਂ ਦੀ ਵਰਤੋਂ ਕਰ ਸਕਦਾ ਹੈ ਅਤੇ ਦਿੱਲੀ ਵਿੱਚ ਕਮਿਸ਼ਨ ਸਾਹਮਣੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਸੰਮਨ ਜਾਰੀ ਕਰ ਸਕਦਾ ਹੈ।

Tags: vijay sampla

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement