ਮਾਮਲਾ ਗੁਰਦਾਸਪੁਰ ਦੇ ਬਟਾਲਾ ਤੋਂ ਸਾਹਮਣੇ ਆਇਆ ਹੈ
ਬਟਾਲਾ : ਪੰਜਾਬ ਚ ਨਸ਼ੇ ਦਾ ਕਹਿਰ ਵੱਧਦਾ ਜਾ ਰਿਹਾ ਹੈ। ਨੌਜਵਾਨੀ ਨਸ਼ੇ ਦੇ ਦਲਦਲ ਵਿਚ ਧੱਸਦੀ ਜਾ ਰਹੀ ਹੈ। ਅਜਿਹਾ ਹੀ ਮਾਮਲਾ ਗੁਰਦਾਸਪੁਰ ਦੇ ਬਟਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ :ਪਰਿਵਾਰਕ ਝਗੜੇ ਦੇ ਚੱਲਦੇ ਜੀਜੇ ਨੇ ਸਾਲਿਆਂ ’ਤੇ ਚਲਾਈਆਂ ਗੋਲੀਆਂ
ਇਸ ਸਬੰਧੀ ਪਿੰਡ ਸ਼ੇਖੂਪੁਰ ਕਲਾਂ ਦੇ ਸਰਪੰਚ ਜਸਬੀਰ ਸਿੰਘ ਅਤੇ ਕਿਰਪਾਲ ਸਿੰਘ ਬੱਲ ਪਾਖਰਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ 25 ਸਾਲਾ ਨੌਜਵਾਨ ਗੁਰਜੀਤ ਸਿੰਘ ਪੁੱਤਰ ਹਰਭਜਨ ਸਿੰਘ, ਜੋ ਕਿ ਨਸ਼ੇ ਕਰਨ ਦਾ ਆਦੀ ਸੀ, ਨੇ ਨਸ਼ੇ ਦੀ ਜ਼ਿਆਦਾ ਡੋਜ਼ ਲੈ ਲਈ, ਜਿਸ ਨਾਲ ਉਸ ਨੂੰ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ :ਲੁਧਿਆਣਾ : ਇਨਸਾਨੀਅਤ ਹੋਈ ਸ਼ਰਮਸਾਰ ! ਨਾਬਾਲਿਗ ਨਾਲ ਸਮੂਹਿਕ ਬਲਾਤਕਾਰ
ਸਰਪੰਚ ਜਸਬੀਰ ਸਿੰਘ ਨੇ ਐੱਸ. ਐੱਸ. ਪੀ. ਬਟਾਲਾ ਅਸ਼ਵਿਨੀ ਗੋਟਿਆਲ ਤੋਂ ਮੰਗ ਕੀਤੀ ਕਿ ਦਿਹਾਤੀ ਖੇਤਰ ਵਿਚ ਹੁੰਦੀ ਨਸ਼ਿਆਂ ਦੀ ਵਿਕਰੀ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਮੌਤ ਦੇ ਮੂੰਹ ਵਿਚ ਨਸ਼ਿਆਂ ਕਾਰਨ ਜਾ ਰਹੇ ਨੌਜਵਾਨਾਂ ਨੂੰ ਬਚਾਇਆ ਜਾਵੇ।
ਇਹ ਖ਼ਬਰ ਵੀ ਪੜ੍ਹੋ :ਡਿਊਟੀ ਤੋਂ ਪਰਤ ਰਹੇ CID ਮੁਲਾਜ਼ਮ ਦੀ ਸੜਕ ਹਾਦਸੇ ’ਚ ਮੌਤ