ਵਿਜੀਲੈਂਸ ਸੂਤਰਾਂ ਦੇ ਹਵਾਲੇ ਤੋਂ ਵੱਡਾ ਖ਼ੁਲਾਸਾ, ਜੰਗ-ਏ-ਆਜ਼ਾਦੀ ਵਾਰ ਮੈਮੋਰੀਅਲ ਕਰਤਾਰਪੁਰ ਦੀ ਉਸਾਰੀ 'ਚ ਮਿਲੇ ਘੁਟਾਲੇ ਦੇ ਸਬੂਤ?

By : KOMALJEET

Published : Mar 14, 2023, 3:37 pm IST
Updated : Mar 14, 2023, 3:37 pm IST
SHARE ARTICLE
Jan-e-Azadi War Memorial
Jan-e-Azadi War Memorial

ਮੈਮੋਰੀਅਲ ਦੇ ਸਕੱਤਰ ਤੋਂ ਕਰੀਬ ਢਾਈ ਘੰਟੇ ਹੋਈ ਪੁੱਛਗਿੱਛ, ਇੱਕ IAS ਅਧਿਕਾਰੀ ਨੂੰ ਵੀ ਵਿਜੀਲੈਂਸ ਨੇ ਕੀਤਾ ਤਲਬ

ਮੋਹਾਲੀ : ਜੰਗ-ਏ-ਆਜ਼ਾਦੀ ਵਾਰ ਮੈਮੋਰੀਅਲ ਦੀ ਉਸਾਰੀ ਮੌਕੇ ਵੱਡੇ ਘੁਟਾਲੇ ਹੋਏ ਹਨ। ਇਹ ਜਾਣਕਾਰੀ ਵਿਜੀਲੈਂਸ ਸੂਤਰਾਂ ਵਲੋਂ ਮਿਲੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਮੈਮੋਰੀਅਲ ਦੀ ਉਸਾਰੀ ਮੌਕੇ ਵੱਡੇ ਪੱਧਰ 'ਤੇ ਘਪਲਾ ਕੀਤਾ ਗਿਆ ਹੈ।

ਹੁਣ ਵਿਜੀਲੈਂਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ਼ਹੀਦਾਂ ਦੇ ਨਾਮ 'ਤੇ ਹੋਏ ਇਸ ਭ੍ਰਿਸ਼ਟਾਚਾਰ ਤੋਂ ਪਰਦਾ ਚੁੱਕਣ ਲਈ ਵਿਜੀਲੈਂਸ ਵਲੋਂ ਵਾਰ ਮੈਮੋਰੀਅਲ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਕੋਲੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਗਈ ਹੈ। ਇਹ ਪੁੱਛ ਪੜਤਾਲ ਵਿਜੀਲੈਂਸ ਬਿਊਰੋ, ਜਲੰਧਰ ਜ਼ੋਨ ਦੇ ਐਸਐਸਪੀ ਰਾਜੇਸ਼ਵਰ ਸਿੰਘ ਸਿੱਧੂ ਅਤੇ ਡੀਐਸਪੀ ਜਤਿੰਦਰਜੀਤ ਸਿੰਘ ਵਲੋਂ ਕੀਤੀ ਗਈ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਮੈਮੋਰੀਅਲ ਦੀ ਉਸਾਰੀ ਨੂੰ ਲੈ ਕੇ ਇਕ ਆਈਏਐਸ ਅਧਿਕਾਰੀ ਨੂੰ ਵੀ ਵਿਜੀਲੈਂਸ ਨੇ ਤਲਬ ਕੀਤਾ ਸੀ ਪਰ ਉਕਤ ਅਧਿਕਾਰੀ ਵਲੋਂ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਅਤੇ ਉਹ ਵਿਜੀਲੈਂਸ ਕੋਲ ਪੇਸ਼ ਨਹੀਂ ਹੋਏ ਹਨ।

ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੈਮੋਰੀਅਲ ਦੇ ਸੀਈਓ ਰਹੇ ਵਿਨੇ ਬੁਬਲਾਨੀ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਦਾ ਅਪ੍ਰੇਸ਼ਨ ਹੋਣ ਕਾਰਨ ਉਹ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਕੋਲੋਂ ਜਾਣਕਾਰੀ ਹਾਸਲ ਕਰਨ ਮਗਰੋਂ ਹੀ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ।

ਉਧਰ ਡਾਕਟਰ ਜੌਹਲ ਦਾ ਕਹਿਣਾ ਹੈ ਕਿ ਉਨ੍ਹਾਂ ਕੋਲੋਂ ਜਾਂਚ ਅਧਿਕਾਰੀਆਂ ਵਲੋਂ ਯਾਦਗਾਰ ਦੀ ਉਸਾਰੀ ਅਤੇ ਪ੍ਰਬੰਧਕੀ ਕਮੇਟੀ ਨਾਲ ਸਬੰਧਿਤ ਕੁਝ ਸਵਾਲ ਪੁੱਛੇ ਗਏ ਸਨ ਜਿਨ੍ਹਾਂ ਦਾ ਜਵਾਬ ਉਨ੍ਹਾਂ ਨੇ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਭਵਿੱਖ ਵਿੱਚ ਵੀ ਕੋਈ ਲੋੜ ਹੁੰਦੀ ਹੈ ਤਾਂ ਉਹ ਦੁਬਾਰਾ ਦਫਤਰ ਆ ਕੇ ਜਾਂਚ ਵਿੱਚ ਸਹਿਯੋਗ ਕਰਨਗੇ।

ਇਹ ਵੀ ਪੜ੍ਹੋ:   ਅਗਲੇ ਮਹੀਨੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਫਿਲਮ ''ਮਾਈਨਿੰਗ- ਰੇਤੇ 'ਤੇ ਕਬਜ਼ਾ''

ਜ਼ਿਕਰਯੋਗ ਹੈ ਕਿ ਇਹ ਯਾਦਗਾਰ ਜਲੰਧਰ ਤੋਂ ਕੁਝ ਦੂਰੀ 'ਤੇ ਕਰਤਾਰਪੁਰ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਬਣਾਈ ਗਈ ਸੀ। ਇੰਡੀਅਨ ਇੰਸਟੀਟਿਊਟ ਆਫ ਆਰਕੀਟੈਕਟ ਤੋਂ 1989 'ਚ ਸੋਨ ਤਮਗ਼ਾ ਹਾਸਲ ਕਰਨ ਵਾਲੇ ਰਾਜ ਰਵੇਲ ਨੇ ਇਸ ਬਿਲਡਿੰਗ ਨੂੰ ਡਿਜ਼ਾਈਨ ਕੀਤਾ ਹੈ। 25 ਏਕੜ 'ਚ ਬਣਾਉਣ ਦਾ ਦਾਅਵਾ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਪੂਰੀ ਇਮਾਰਤ ਵਿੱਚ ਛੋਟੇ ਅਤੇ ਵੱਡੇ ਕਮਲ ਦੇ ਫੁੱਲ ਬਣਾਏ ਗਏ ਹਨ। ਜੇਕਰ ਅਸਮਾਨ ਤੋਂ ਦੇਖਿਆ ਜਾਵੇ ਤਾਂ ਇਹ ਇੱਕ ਫੁਲਕਾਰੀ ਵਰਗਾ ਨਜ਼ਰ ਆਉਂਦਾ ਹੈ।

ਇਹ ਵੀ ਪੜ੍ਹੋ:   ਭੋਪਾਲ ਗੈਸ ਕਾਂਡ : ਪੀੜਤਾਂ ਦਾ ਮੁਆਵਜ਼ਾ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ

ਦੱਸ ਦੇਈਏ ਕਿ ਅਕਾਲੀ ਦਲ ਸਰਕਾਰ ਵੇਲੇ ਬਣਾਈ ਗਈ ਇਸ ਯਾਦਗਾਰ ਦੀ ਉਸਾਰੀ ਵਿੱਚ ਵੱਡੇ ਘਪਲੇ ਹੋਣ ਦਾ ਖਦਸ਼ਾ ਹੈ। ਇਸ ਦੇ ਚਲਦੇ ਹੁਣ ਭਗਵੰਤ ਮਾਨ ਸਰਕਾਰ ਦੇ ਹੁਕਮਾਂ ਤਹਿਤ ਹੁਣ ਵਿਜੀਲੈਂਸ ਵਿਭਾਗ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਦੇਸ਼ ਦੇ ਨਾਮ ‘ਤੇ ਜ਼ਿੰਦਗੀ ਲੇਖੇ ਲਗਾਉਣ ਵਾਲੇ ਮਹਾਨ ਸ਼ਹੀਦਾਂ ਦੇ ਨਾਮ ‘ਤੇ ਹੋਇਆ ਵੱਡਾ ਘਪਲਾ, ਜੰਗ-ਏ-ਆਜ਼ਾਦੀ ਵਾਰ ਮੈਮੋਰੀਅਲ ਦੀ ਉਸਾਰੀ ਦੌਰਾਨ ਘੋਟਾਲੇ ਦੇ ਸਬੂਤ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement