NSUI ਦੇ ਪੰਜਾਬ ਪ੍ਰਧਾਨ ਈਸ਼ਰਪ੍ਰੀਤ ਸਿੱਧੂ ਨੇ ਪੰਜਾਬੀ ਯੂਨੀਵਰਸਿਟੀ 'ਤੇ ਵਿੱਤੀ ਸੰਕਟ ਦੇ ਚੱਲਦਿਆਂ ਪੰਜਾਬ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ 
Published : Mar 14, 2023, 7:08 pm IST
Updated : Mar 14, 2023, 7:08 pm IST
SHARE ARTICLE
 NSUI Punjab president Isharpreet Sidhu protested against the Punjab government
NSUI Punjab president Isharpreet Sidhu protested against the Punjab government

ਲੋਕਾਂ ਨੇ ਸਰਕਾਰ ਦੇ ਇਸ ਨੌਜਵਾਨ ਵਿਰੋਧੀ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ।

ਪਟਿਆਲਾ -  NSUI ਦੇ ਪੰਜਾਬ ਪ੍ਰਧਾਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਘਾਟ ਨੂੰ ਲੈ ਕੇ ਡੂੰਘੇ ਚਿੰਤਤ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਸਰਕਾਰ ਸਿੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਵਿਚ ਨਿਵੇਸ਼ ਕਰਨ ਨੂੰ ਬਿਲਕੁਲ ਤਰਜੀਹ ਨਹੀਂ ਦੇ ਰਹੀ। ਈਸ਼ਰਪ੍ਰੀਤ ਸਿੰਘ ਸਿੱਧੂ ਨੇ ਮੰਗ ਕੀਤੀ ਕਿ ਸਰਕਾਰ ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਲਈ ਤੁਰੰਤ ਕਾਰਵਾਈ ਕਰੇ। 

NSUI ਦੇ ਮੈਂਬਰ ਆਪਣੀ ਯੂਨੀਵਰਸਿਟੀ ਵਿਚ ਫੰਡਾਂ ਦੀ ਸਖ਼ਤ ਲੋੜ ਨੂੰ ਦਰਸਾਉਣ ਲਈ ਪੈਸੇ ਦੀ ਮੰਗ ਕਰਨ ਲਈ ਸੜਕਾਂ 'ਤੇ ਉਤਰ ਆਏ ਅਤੇ ਯੂਨੀਵਰਸਿਟੀ ਦੀ ਆਰਥਿਕ ਪੱਖੋਂ ਮਦਦ ਕਰਨ ਲਈ ਆਮ ਲੋਕਾਂ ਤੋਂ ਦਾਨ ਦੀ ਮੰਗ ਕੀਤੀ। NSUI ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਯੂਨੀਵਰਸਿਟੀ ਦੇ ਫੰਡਾਂ ਵਿੱਚ ਕੀਤੀ ਜਾ ਰਹੀ ਕਟੌਤੀ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਿਆ ਹੈ। ਲੋਕਾਂ ਨੇ ਸਰਕਾਰ ਦੇ ਇਸ ਨੌਜਵਾਨ ਵਿਰੋਧੀ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ। ਵਿਦਿਆਰਥੀਆਂ ਨੇ ਦਾਨ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਅਤੇ ਫੰਡ ਦੀ ਸੁਚੱਜੀ ਵਰਤੋਂ ਕਰਨ ਦਾ ਵਾਅਦਾ ਕੀਤਾ।

NSUI ਪੰਜਾਬ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਉਹ ਜਾਣਦੇ ਸਨ ਕਿ ਫੰਡਾਂ ਲਈ ਭੀਖ ਮੰਗਣਾ ਸਮੱਸਿਆ ਦਾ ਟਿਕਾਊ ਹੱਲ ਨਹੀਂ ਹੈ, ਪਰ ਉਨ੍ਹਾਂ ਸਰਕਾਰ ਤੱਕ ਆਪਣਾ ਸੰਦੇਸ਼ ਪਹੁੰਚਾਉਣ ਲਈ ਇਹ ਕਦਮ ਚੁੱਕਿਆ ਹੈ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਉਹ ਆਪਣੀ ਯੂਨੀਵਰਸਿਟੀ ਦਾ ਸਾਥ    ਕਦੇ ਨਹੀਂ ਛੱਡਣਗੇ ਭਾਵੇਂ ਸਰਕਾਰ ਜੋ ਮਰਜ਼ੀ ਕਰੇ।

ਉਨ੍ਹਾਂ ਦੱਸਿਆ ਕਿ ਫੰਡਾਂ ਦੀ ਘਾਟ ਦਾ ਯੂਨੀਵਰਸਿਟੀ 'ਤੇ ਡੂੰਘਾ ਅਸਰ ਪਿਆ ਹੈ। ਇਸ ਦੇ ਨਤੀਜੇ ਵਜੋਂ ਯੂਨੀਵਰਸਿਟੀ ਵਿੱਚ ਵਿੱਦਿਅਕ ਸਰੋਤਾਂ ਸਕਾਲਰਸ਼ਿਪ, ਖੋਜ ਫੰਡਿੰਗ, ਅਤੇ ਇੰਟਰਨਸ਼ਿਪ ਦੀ ਘਾਟ ਆਈ ਹੈ। ਜਿਸ ਕਰਕੇ ਵਿਦਿਆਰਥੀਆਂ ਲਈ ਉਪਲਬਧ ਮੌਕਿਆਂ ਨੂੰ ਵੀ ਸੀਮਤ ਹੋਏ ਹਨ। NSUI ਢੁਕਵੇਂ ਫੰਡਾਂ ਲਈ ਜ਼ੋਰਦਾਰ ਢੰਗ ਨਾਲ ਵਕਾਲਤ ਕਰਨਾ ਜਾਰੀ ਰੱਖੇਗੀ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਖੜ੍ਹੀ ਰਹੇਗੀ। ਅਸੀਂ ਇਹ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰਾਂਗੇ ਕਿ ਸਾਡੀ ਯੂਨੀਵਰਸਿਟੀ ਵਿਸ਼ਵ ਪੱਧਰੀ ਸੰਸਥਾ ਬਣੀ ਰਹੇ ਜੋ ਵਿਦਿਆਰਥੀਆਂ ਨੂੰ ਉਹ ਸਿੱਖਿਆ ਪ੍ਰਦਾਨ ਕਰਦੀ ਹੈ ਜਿਸ ਦੇ ਉਹ ਹੱਕਦਾਰ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement