
ਉਦੋਂ ਤੱਕ ਪੰਜਾਬ ਸਰਕਾਰ ਵੀ ਆਪਣਾ ਜਵਾਬ ਦਾਖ਼ਲ ਕਰ ਦੇਵੇਗੀ।
ਮੁਹਾਲੀ : ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਇਸ ਮੋਰਚੇ ਨੂੰ ਹਟਾਉਣ ਲਈ ਹਾਈਕੋਰਟ ’ਚ ਦਾਇਰ ਜਨਹਿੱਤ ਪਟੀਸ਼ਨ ’ਤੇ 22 ਮਾਰਚ ਨੂੰ ਸੁਣਵਾਈ ਹੋਵੇਗੀ। ਇਸ ਮਾਮਲੇ ’ਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਧਿਰ ਬਣਾਇਆ ਗਿਆ ਹੈ। ਅੱਜ ਹਾਈਕੋਰਟ ਨੇ ਕਿਹਾ ਕਿ ਇਸ ਅਰਜ਼ੀ ’ਤੇ ਮੁੱਖ ਪਟੀਸ਼ਨ ਦੇ ਨਾਲ 22 ਮਾਰਚ ਨੂੰ ਹੀ ਸੁਣਵਾਈ ਕੀਤੀ ਜਾਵੇਗੀ, ਉਦੋਂ ਤੱਕ ਪੰਜਾਬ ਸਰਕਾਰ ਵੀ ਆਪਣਾ ਜਵਾਬ ਦਾਖ਼ਲ ਕਰ ਦੇਵੇਗੀ।