ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪ੍ਰੇਟਰ ਰੰਗੇ ਹੱਥੀਂ ਕਾਬੂ
Published : Mar 14, 2023, 7:57 pm IST
Updated : Mar 14, 2023, 7:57 pm IST
SHARE ARTICLE
photo
photo

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਕੰਗਣਵਾਲ ਦੇ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਮੰਗਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਸਰਦਾਰਾਂ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਾਸੀ ਉਕਤ ਦੋਸ਼ੀ ਮੰਗਜੀਤ ਸਿੰਘ ਨੂੰ ਸ਼ਿਕਾਇਤਕਰਤਾ ਸਿਕੰਦਰ ਖਾਨ ਵਾਸੀ ਪਿੰਡ ਕੰਗਣਵਾਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੈਰਿਜ ਸਰਟੀਫਿਕੇਟ 'ਤੇ ਉਸਦੀ ਪਤਨੀ ਦੇ ਪਿਤਾ ਦਾ ਨਾਮ ਦਰੁਸਤ ਕਰਨ ਬਦਲੇ ਉਕਤ ਕੰਪਿਊਟਰ ਅਪਰੇਟਰ ਨੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਸੇਵਾ ਕੇਂਦਰ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।
 

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement