ਵਿਜੀਲੈਂਸ ਬਿਊਰੋ ਵੱਲੋਂ ਵਕਫ਼ ਬੋਰਡ ਦੇ ਮੁਲਾਜ਼ਮ ਲਈ 10,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ
Published : Mar 14, 2023, 7:38 pm IST
Updated : Mar 14, 2023, 7:38 pm IST
SHARE ARTICLE
PHOTO
PHOTO

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਾਜ਼ਿਲਕਾ ਵਿਖੇ ਤਾਇਨਾਤ ਵਕਫ਼ ਬੋਰਡ ਦੇ ਮੁਲਾਜ਼ਮ ਨਾਜ਼ਰ ਅਲੀ ਖਾਤਰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਐਮ.ਆਰ. ਕਾਲਜ ਰੋਡ, ਫਾਜ਼ਿਲਕਾ ਦੇ ਵਾਸੀ ਇੱਕ ਪ੍ਰਾਈਵੇਟ ਵਿਅਕਤੀ ਇੰਦਰਜੀਤ ਸ਼ਰਮਾ ਪਟਵਾਰੀ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਪਿੰਡ ਉਰਸੀ ਜੱਟਾਂ, ਰਾਜਪੁਰਾ, ਪਟਿਆਲਾ ਦੇ ਫਰਾਰ ਵਕਫ਼ ਬੋਰਡ ਦੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਈਵੇਟ ਵਿਅਕਤੀ ਨੂੰ ਸੁਰਜੀਤ ਸਿੰਘ ਵਾਸੀ ਚੱਕ ਬਲੋਚਾਂ ਵਾਲਾ (ਮਹਾਲਮ), ਜਲਾਲਾਬਾਦ, ਫਾਜ਼ਿਲਕਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵਕਫ਼ ਬੋਰਡ ਦੀ ਦੋ ਕਨਾਲ ਦਾ ਪਟਾ ਉਸ ਦੀ ਪਤਨੀ ਦੇ ਨਾਂ ‘ਤੇ ਕਰਨ ਬਦਲੇ ਉਕਤ ਮੁਲਾਜ਼ਮ ਅਤੇ ਉਸ ਦੇ ਸਾਥੀ ਪ੍ਰਾਈਵੇਟ ਵਿਅਕਤੀ ਨੇ ਰਿਸ਼ਵਤ ਵਜੋਂ 60,000 ਰੁਪਏ ਦੀ ਮੰਗ ਕੀਤੀ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਉਸ ਨੇ ਕਿਸ਼ਤਾਂ ਵਿੱਚ ਦੇਣ ਦਾ ਝੂਠਾ ਵਾਅਦਾ ਕੀਤਾ ਹੈ। ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਦੀ ਸਾਰੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਇਸ ਨੂੰ ਸਬੂਤ ਵਜੋਂ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰਨ ਲਈ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕੀਤਾ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement