
ਜਸਪ੍ਰੀਤ ਸਿੰਘ, ਸੁਖਚੈਨ ਸਿੰਘ ਅਤੇ ਧਰਮਪ੍ਰੀਤ ਸਿੰਘ ਵਜੋਂ ਹੋਈ ਪਛਾਣ
Punjab News: ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ ਕਰਦਿਆਂ ਮੋਗਾ ਪੁਲਿਸ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਮੋਗਾ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 5 ਕਿਲੋ 500 ਗ੍ਰਾਮ ਹੈਰੋਇਨ ਅਤੇ ਕਾਰ ਵੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਜੱਸਾ, ਸੁਖਚੈਨ ਸਿੰਘ ਅਤੇ ਧਰਮਪ੍ਰੀਤ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ।
ਮੁਲਜ਼ਮਾਂ ਦਾ ਇਕ ਸਾਥੀ ਫਰਾਰ ਦਸਿਆ ਜਾ ਰਿਹਾ ਹੈ। ਜਿਸ ਦੀ ਪਛਾਣ ਸੰਦੀਪ ਸਿੰਘ ਵਾਸੀ ਫ਼ਿਰੋਜ਼ਪੁਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਐਸਐਸਪੀ ਵਿਵੇਕ ਸ਼ੀਲ ਨੇ ਦਸਿਆ ਕਿ ਇਹ ਸਰਹੱਦ ਪਾਰ ਤੋਂ ਹੈਰੋਇਨ ਦੀ ਸਪਲਾਈ ਲੈ ਕੇ ਆਏ ਸਨ ਅਤੇ ਵੱਖ-ਵੱਖ ਥਾਵਾਂ ’ਤੇ ਸਪਲਾਈ ਕਰਨ ਜਾ ਰਹੇ ਸਨ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਇਨ੍ਹਾਂ ਦਾ ਇਕ ਸਾਥੀ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
(For more Punjabi news apart from 3 men nabbed with 5 kg heroin in Moga, stay tuned to Rozana Spokesman)