Punjab Vigilance : 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published : Mar 14, 2024, 2:36 pm IST
Updated : Mar 14, 2024, 3:54 pm IST
SHARE ARTICLE
Chief Munshi taking Rs 30,000 bribe caught by Vigilance Bureau news in punjabi
Chief Munshi taking Rs 30,000 bribe caught by Vigilance Bureau news in punjabi

Punjab Vigilance : ਸਹਿ ਮੁਲਜ਼ਮ ਏ.ਐਸ.ਆਈ. ਮਨਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

Chief Munshi taking Rs 30,000 bribe caught by Vigilance Bureau news in punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 ਇਹ ਵੀ ਪੜ੍ਹੋ: Chandigarh News: ਮੁਫ਼ਤ ਪਾਣੀ ਤੇ ਪਾਰਕਿੰਗ ਮਸਲੇ ਨੂੰ ਲੈ ਕੇ ਬੋਲੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ''ਇੰਨਾ ਪੈਸਾ ਕਿਥੋਂ ਆਵੇਗਾ''?

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ ਨੂੰ ਪਿੰਡ ਮੱਲ੍ਹਣ, ਤਹਿਸੀਲ ਗਿੱਦੜਬਾਹਾ ਦੇ ਵਸਨੀਕ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 ਇਹ ਵੀ ਪੜ੍ਹੋ: Amritsar News: ਅਟਾਰੀ ਸਰਹੱਦ 'ਤੇ ਭਾਰਤੀ ਕਸਟਮ ਨੇ 19 ਲੱਖ ਦੇ ਕਰੀਬ ਦਾ ਸੋਨਾ ਕੀਤਾ ਜ਼ਬਤ 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁੱਖ ਮੁਨਸ਼ੀ ਅਤੇ ਉਕਤ ਥਾਣੇ ਵਿੱਚ ਹੀ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਬਾਰੇ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਸ਼ਾਮਲ ਉਸ ਦੇ ਦੋਸਤ ਦੀ ਮੱਦਦ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਸ੍ਰੀ ਮੁਕਤਸਰ ਸਾਹਿਬ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਥਾਣੇ ਦੇ ਮੁੱਖ ਮੁਨਸ਼ੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਹਿ-ਮੁਲਜ਼ਮ ਏ.ਐਸ.ਆਈ. ਮਨਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਥਾਣੇ ਦੇ ਐਸ.ਐਚ.ਓ. ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾਵੇਗੀ।

(For more news apart from 'Chief Munshi taking Rs 30,000 bribe caught by Vigilance Bureau news in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement