Preneet Kaur joins BJP: MP ਪਰਨੀਤ ਕੌਰ ਨੇ ਪੰਜਾ ਛੱਡ ਫੜਿਆ ਕਮਲ ਦਾ ਫੁੱਲ 
Published : Mar 14, 2024, 2:41 pm IST
Updated : Mar 14, 2024, 4:08 pm IST
SHARE ARTICLE
Preneet Kaur joins BJP
Preneet Kaur joins BJP

 ਪ੍ਰਨੀਤ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ

Preneet Kaur joins BJP News IN Punjabi/ਪਟਿਆਲਾ - ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਪਰਨੀਤ ਕੌਰ ਨੇ ਦਿੱਲੀ ਦੇ ਭਾਜਪਾ ਦਫ਼ਤਰ ਵਿਚ ਭਾਜਪਾ ਦਾ ਪੱਲਾ ਫੜਿਆ। ਪ੍ਰਨੀਤ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਕ ਅਧਿਕਾਰਤ ਪੱਤਰ ਰਾਹੀਂ ਇਹ ਐਲਾਨ ਕੀਤਾ।

ਇਸ ਤੋਂ ਤੁਰੰਤ ਬਾਅਦ ਪਰਨੀਤ ਕੌਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ। ਲੋਕ ਸਭਾ ਚੋਣਾਂ ਦੌਰਾਨ ਪ੍ਰਨੀਤ ਕੌਰ ਦਾ ਭਾਜਪਾ ਵਿਚ ਸ਼ਾਮਲ ਹੋਣਾ ਕਾਂਗਰਸ ਲਈ ਵੱਡਾ ਝਟਕਾ ਹੈ। ਪਰਨੀਤ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ ਹੈ। ਉਹ ਪੰਜਾਬ ਦੀ 'ਸ਼ਾਹੀ ਸੀਟ' ਪਟਿਆਲਾ ਤੋਂ ਚਾਰ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹਨਾਂ ਨੇ ਹੁਣ ਭਾਰਤੀ ਜਨਤਾ ਪਾਰਟੀ ਨਾਲ ਹੱਥ ਮਿਲਾ ਲਿਆ ਹੈ। ਪਰਨੀਤ ਕੌਰ ਪਿਛਲੇ 25 ਸਾਲਾਂ ਤੋਂ ਪਟਿਆਲਾ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਸਨ। 

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਫਰਵਰੀ 'ਚ ਪਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ 'ਚ ਕਾਂਗਰਸ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।
ਪਟਿਆਲਾ ਤੋਂ ਸੰਸਦ ਮੈਂਬਰ ਇੱਥੇ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ, ਤਰੁਣ ਚੁੱਘ, ਅਰੁਣ ਸਿੰਘ, ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਲ ਹੋਏ।

ਇਸ ਮੌਕੇ ਤਾਵੜੇ ਨੇ ਕਿਹਾ ਕਿ ਪ੍ਰਨੀਤ ਕੌਰ ਵਰਗੇ ਲੋਕ ਨੁਮਾਇੰਦਿਆਂ ਦੇ ਪਾਰਟੀ ਵਿਚ ਆਉਣ ਨਾਲ ਪੰਜਾਬ ਵਿਚ ਭਾਜਪਾ ਮਜ਼ਬੂਤ ਹੋਵੇਗੀ। ਕੌਰ ਨੇ ਭਾਜਪਾ ਵਿਚ ਸ਼ਾਮਲ ਹੋਣ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਉਹ ਵਿਅਕਤੀ ਹਨ ਜਿਨ੍ਹਾਂ ਦੀ ਅਗਵਾਈ 'ਚ ਸਾਡੇ ਬੱਚਿਆਂ ਅਤੇ ਦੇਸ਼ ਦਾ ਭਵਿੱਖ ਸੁਰੱਖਿਅਤ ਹੈ। ਮੈਂ ਉਨ੍ਹਾਂ ਨਾਲ ਕੰਮ ਕਰਨਾ ਚਾਹੁੰਦੀ ਹਾਂ। ਅੱਜ ਸਮਾਂ ਆ ਗਿਆ ਹੈ ਜਦੋਂ ਦੇਸ਼ ਦੀ ਤਰੱਕੀ ਲਈ ਸਾਰਿਆਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਇਕਜੁੱਟ ਹੋਣਾ ਚਾਹੀਦਾ ਹੈ। ''

ਪ੍ਰਨੀਤ ਕੌਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸੰਯੁਕਤ ਪ੍ਰਗਤੀਸ਼ੀਲ ਗੱਠਜੋੜ (ਯੂਪੀਏ) ਸਰਕਾਰ ਵਿਚ ਵਿਦੇਸ਼ ਰਾਜ ਮੰਤਰੀ ਸੀ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਕੀਤਾ ਸੀ ਅਤੇ ਉਨ੍ਹਾਂ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। 

ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ 'ਪੰਜਾਬ ਲੋਕ ਕਾਂਗਰਸ' (ਪੀ.ਐਲ.ਸੀ.) ਬਣਾਈ ਸੀ। ਪ੍ਰਨੀਤ ਕੌਰ ਨੇ ਵਿਧਾਨ ਸਭਾ ਚੋਣਾਂ ਵਿਚ ਆਪਣੇ ਪਤੀ ਕਪਟਨ ਅਮਰਿੰਦਰ ਸਿੰਘ ਲਈ ਪ੍ਰਚਾਰ ਵੀ ਕੀਤਾ ਸੀ। ਇਸ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਚੋਣਾਂ 'ਚ ਜ਼ਿਆਦਾ ਸਫ਼ਲਤਾ ਨਾ ਮਿਲਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਆਪਣੇ ਸਮਰਥਕਾਂ ਨਾਲ ਭਾਜਪਾ 'ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਨਵੀਂ ਬਣੀ ਪਾਰਟੀ ਪੀਐਲਸੀ ਦਾ ਵੀ ਭਾਜਪਾ 'ਚ ਰਲੇਵਾਂ ਕਰ ਦਿੱਤਾ। 

(For more Punjabi news apart from Preneet Kaur joins BJP News IN Punjabi, stay tuned to Rozana Spokesman)

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement