Punjab News: ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ
Published : Mar 14, 2024, 8:00 pm IST
Updated : Mar 14, 2024, 9:00 pm IST
SHARE ARTICLE
Punjab police arrest four accused for assault on army soldiers at Kiratpur Sahib
Punjab police arrest four accused for assault on army soldiers at Kiratpur Sahib

ਪੰਜ ਹੋਰ ਮੁਲਜ਼ਮਾਂ ਦੀ ਪਛਾਣ, ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਜਾਰੀ

Punjab News: ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ 'ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕਰ ਸਿੰਘ (ਅਲਪਾਈਨ ਢਾਬੇ ਦੇ ਮਾਲਕ ਦਾ ਪੁੱਤਰ), ਢਾਬਾ ਮੈਨੇਜਰ ਮਨਪ੍ਰੀਤ ਸਿੰਘ ਅਤੇ ਦੋ ਵੇਟਰਾਂ ਰਜਨੀਸ਼ ਕੁਮਾਰ ਅਤੇ ਤਨਈ ਕੁਮਾਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ 17 ਫੌਜੀ ਜਵਾਨਾਂ ਦਾ ਇਕ ਜਥਾ ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਵਿਖੇ ਸਿਸੂ ਤੋਂ ਅਲਟਰਾ ਮੈਰਾਥਨ ਜਿੱਤ ਕੇ ਵਾਪਸ ਆ ਰਿਹਾ ਸੀ, ਜਿਹਨਾਂ ‘ਤੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਹਮਲਾ ਕਰ ਦਿਤਾ ਗਿਆ। ਇਸ ਘਟਨਾ ਵਿਚ ਫੌਜ ਦੇ 6 ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰੂਪਨਗਰ ਵਿਖੇ ਮੁੱਢਲੀ ਸਹਾਇਤਾ ਦਿਤੀ ਗਈ ਅਤੇ ਬਾਅਦ ਵਿਚ ਕਮਾਂਡ ਹਸਪਤਾਲ ਚੰਡੀਮੰਦਰ ਵਿਖੇ ਤਬਦੀਲ ਕਰ ਦਿਤਾ ਗਿਆ। ਫੌਜ ਦੇ ਜਵਾਨਾਂ ਨੇ ਸੰਜਮ ਤੋਂ ਕੰਮ ਲੈਂਦਿਆਂ ਇਸ ਮੁੱਦੇ ਨੂੰ ਅੱਗੇ ਨਹੀਂ ਵਧਾਇਆ।

ਪੰਜਾਬ ਪੁਲਿਸ ਵੱਲੋਂ ਇਸ ਕੇਸ ਵਿਚ ਤੁਰੰਤ ਕਾਰਵਾਈ ਕਰਦਿਆਂ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 307, 323, 341, 506, 148 ਅਤੇ 149 ਤਹਿਤ ਐਫਆਈਆਰ ਦਰਜ ਕੀਤੀ ਗਈ। ਇਸ ਤੋਂ ਬਾਅਦ ਹੋਰ ਸਬੂਤਾਂ ਦੇ ਆਧਾਰ 'ਤੇ ਆਈਪੀਸੀ ਦੀ ਧਾਰਾ 397 ਤਹਿਤ ਸ਼ੱਕੀ ਵਿਅਕਤੀਆਂ ਵਿਰੁਧ ਇਕ ਸਪਲੀਮੈਂਟਰੀ ਐਫਆਈਆਰ ਵੀ ਦਰਜ ਕੀਤੀ ਗਈ।

ਪੁਲੀਸ ਨੇ ਇਸ ਮਾਮਲੇ ਵਿਚ ਸ਼ਾਮਲ ਪੰਜ ਹੋਰ ਮੁਲਜ਼ਮਾਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅਲਪਾਈਨ ਢਾਬਾ ਨੂੰ ਵੀ ਜਾਂਚ ਲਈ ਸੀਲ ਕਰ ਦਿਤਾ ਗਿਆ ਹੈ। ਇਸ ਮਾਮਲੇ ਵਿਚ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਸੂਬਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇਜ਼ੀ ਨਾਲ ਕੰਮ ਕਰ ਰਹੇ ਹਨ।

ਫੌਜ ਦੇ ਅਧਿਕਾਰੀਆਂ ਨੂੰ ਸਾਰੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ ਗਿਆ ਅਤੇ ਸੈਨਿਕਾਂ 'ਤੇ ਬਿਨਾਂ ਭੜਕਾਹਟ ਕੀਤੇ ਗਏ ਹਮਲੇ ਦੌਰਾਨ ਉਹਨਾਂ ਵਲੋਂ ਦਿਖਾਏ ਗਏ ਸੰਜਮ ਦੀ ਵੀ ਡੂੰਘੀ ਪ੍ਰਸ਼ੰਸਾ ਕੀਤੀ ਗਈ। ਸੂਬਾ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਸੂਬੇ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਾਰੇ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ। ਸੂਬਾ ਸਰਕਾਰ ਸੈਨਿਕਾਂ ਅਤੇ ਭਾਰਤੀ ਫੌਜ ਦਾ ਬਹੁਤ ਸਤਿਕਾਰ ਕਰਦੀ ਹੈ। ਪੰਜਾਬ ਪੁਲਿਸ ਨੇ ਜ਼ਖਮੀਆਂ ਨਾਲ ਹਮਦਰਦੀ ਜਤਾਉਂਦਿਆਂ ਦੋਸ਼ੀ ਵਿਅਕਤੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦਾ ਭਰੋਸਾ ਦਿਤਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement