Sri Anandpur Sahib News : ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੀਐਮ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਹੋਏ ਨਤਮਸਤਕ 

By : BALJINDERK

Published : Mar 14, 2025, 1:14 pm IST
Updated : Mar 14, 2025, 1:14 pm IST
SHARE ARTICLE
 ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੀਐਮ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਹੋਏ ਨਤਮਸਤਕ 
ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੀਐਮ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਹੋਏ ਨਤਮਸਤਕ 

Sri Anandpur Sahib News : ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ

Sri Anandpur Sahib News :  in Punjabi : ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਤਿਉਹਾਰ ਦੇ ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ। ਹੋਲਾ-ਮਹੱਲਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ।

1

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੋਲਾ-ਮਹੱਲਾ ਇਕ ਧਰਮ ਜਾਂ ਇਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਅਤੇ ਦੁਨੀਆ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ। ਨਵੇਂ ਜਥੇਦਾਰ ਦੀ ਨਿਯੁਕਤੀ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਧਾਰਮਿਕ ਮੁੱਦਾ ਹੈ ਅਤੇ ਅੱਜ ਹੋਲੇ-ਮਹੱਲੇ ਦੇ ਪਾਵਨ ਦਿਹਾੜੇ ’ਤੇ ਉਹ ਇਸ ਸਬੰਧੀ ਕੁਝ ਨਹੀਂ ਕਹਿਣਾ ਚਾਹੁੰਦੇ।

1

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ ਅਤੇ ਜਲਦ ਕੋਈ ਮਲਟੀ ਸਪੈਸ਼ਲਿਟੀ ਹਸਪਤਾਲ ਜਾਂ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। 

(For more news apart fromCM Bhagwant Mann and Dr. Gurpreet Kaur pay obeisance at Takht Sri Keshgarh Sahib on the occasion of Hola Mohalla News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement