Sangrur News : ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

By : BALJINDERK

Published : Mar 14, 2025, 8:32 pm IST
Updated : Mar 14, 2025, 8:32 pm IST
SHARE ARTICLE
ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ
ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

Sangrur News : ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ, ਅਯੋਗ ਪਾਏ ਜਾਣ ਉਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਹੋਵੇਗੀ ਬਣਦੀ ਕਾਰਵਾਈ

Sangrur News in Punjabi : ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖ਼ਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ।

ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸਦੇ ਨਮੂਨੇ ਲੈ ਕੇ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਅਗਲੇ ਦੋ ਤਿੰਨ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਮੂਨੇ ਅਯੋਗ ਪਾਏ ਗਏ ਤਾਂ ਸਬੰਧ ਸਪਲਾਇਰ/ਫਰਮ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿੱਚ ਹਰੇਕ ਤਰ੍ਹਾਂ ਦੀਆਂ ਸਰਵੋਤਮ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ।

ਇਸ ਮੌਕੇ ਉਨ੍ਹਾਂ ਨਾਲ ਏਡੀਸੀ ਵਿਕਾਸ ਹੀਰਾ, ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ।

(For more news apart from Principal Secretary Health and Family Welfare Department Punjab Kumar Rahul visits Civil Hospital Sangrur News in Punjabi, stay tuned to Rozana Spokesman)

     

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement