Punjab News : ਪੰਜਾਬ ਸਰਕਾਰ ਨੇ ਸਨਅਤਕਾਰਾਂ ਨੂੰ ਦਿੱਤਾ ਹੋਲੀ ਦਾ ਵੱਡਾ ਤੋਹਫ਼ਾ

By : BALJINDERK

Published : Mar 14, 2025, 2:02 pm IST
Updated : Mar 14, 2025, 2:02 pm IST
SHARE ARTICLE
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

Punjab News : ਮਨਜ਼ੂਰ ਹੋਈ OTS ਸਕੀਮ ਦਾ 10 ਦਿਨਾਂ ਵਿਚ ਹੀ ਜਾਰੀ ਕੀਤਾ ਨੋਟੀਫ਼ਿਕੇਸ਼ਨ

Punjab News in Punjabi : ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨੇ ਹੋਲੀ 'ਤੇ ਪੰਜਾਬ ਦੇ ਲੋਕਾਂ ਨੂੰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ। ਸਰਕਾਰ ਵੱਲੋਂ ਪਿਛਲੀ ਕੈਬਨਿਟ ਮੀਟਿੰਗ ਵਿਚ ਮਨਜ਼ੂਰ ਕੀਤੀ ਗਈ ਵਨ ਟਾਈਮ ਸੈਟਲਮੈਂਟ ਸਕੀਮ (OTS) ਦੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਤਰੁਣਪ੍ਰਤੀ ਸਿੰਘ ਸੌਂਧ ਨੇ ਸਮੂਹ ਸਨਅਤਕਾਰਾਂ ਨੂੰ ਹੋਲੀ ਦੀਆਂ ਮੁਬਾਰਕਾਂ ਦਿੰਦਿਆਂ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। 

ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸਨਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਚੱਲ ਰਹੀ ਹੈ , ਸਾਡੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਵਲੋਂ ਸਨਤਕਾਰਾਂ ਨਾਲ ਮੀਟਿੰਗ ਕੀਤੀ। ਸਰਕਾਰ ਸਨਤਕਾਰ ਮਿਲਣ ਚਾਰ ਮੀਟਿੰਗਾਂ ਹੋਈਆਂ ਸੀ ।  ਇਨ੍ਹਾਂ ਮੀਟਿੰਗ ਵਿਚ ਉਨ੍ਹਾਂ ਨੇ ਅਹਿਮ ਮੁੱਦੇ ਵੀ ਦੱਸੇ ਸੀ। ਸਭ ਤੋਂ ਵੱਡਾ ਮੁੱਦਾ  PSI, ECI ਅਤੇ ਪਲਾਟਾਂ ਸੰਬੰਧੀ OTS ਸਕੀਮ ਦਾ ਮੁੱਦਾ ਮਹੱਤਵਪੂਰਨ ਸੀ।

 ਉਨ੍ਹਾਂ ਕਿਹਾ ਕਿ ਬੀਤੇ ਦਿਨੀ ਕੈਬਨਿਟ ਦੀ ਮੀਟਿੰਗ ਵੀ ਹੋਈ ਸੀ ਜਿਸ ਵਿਚ ਦੋ ਓਟੀਐਸ ਸਕੀਮਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ ਸੀ । ਜਿਸ ਨੂੰ 10 ਦਿਨ ਪਹਿਲਾਂ ਕੈਬਨਿਟ ਮੀਟਿੰਗ ਵਿੱਚ ਪਾਸ ਕੀਤਾ ਗਿਆ ਸੀ। ਉਨ੍ਹਾਂ ਨੇ ਸਨਤਕਾਰਾਂ ਨੂੰ ਵਪਾਰ ਸਿਰ ਉੱਚਾ ਚੁੱਕ ਕੇ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ 30-40 ਸਾਲਾਂ ਤੋਂ ਲਟਕ ਰਹੇ ਮਾਮਲਿਆਂ ਨੂੰ ਜ਼ਰੂਰੀ ਦਸਤਾਵੇਜ਼ਾਂ ਸਮੇਤ ਮੰਗ ਪੱਤਰ ਰਾਹੀਂ ਸਰਕਾਰ ਤੋਂ ਤਬਦੀਲ ਕਰਵਾ ਸਕਦੇ ਹਨ।  ਉਨ੍ਹਾਂ ਨੇ ਸਨਅਤਕਾਰਾਂ ਨੂੰ ਕਿਹਾ ਕਿ ਹੁਣ ਤੁਸੀਂ ਸਰਕਾਰ ਕੋਲ ਨਹੀਂ ਆਉਣਾ ਸਗੋਂ ਸਰਕਾਰ ਤੁਹਾਡੇ ਕੋਲ ਆਵੇਗੀ ਤੇ ਤੁਸੀਂ ਬਿਨਾਂ ਕਿਸੇ ਝੰਜਟ ਦੇ ਆਪਣੇ ਪਲਾਟ ਆਪਣੇ ਨਾਂ ਕਰਵਾ ਸਕੋਗੇ।

(For more news apart from Punjab government gives big Holi gift to industrialists News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement