ਖ਼ਬਰਾਂ |

ਤਾਜ਼ਾ |

ਬਟਾਲਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਗਈ ਜਾਨ

By : JAGDISH

Published : Mar 14, 2026, 5:20 pm IST
Updated : Mar 14, 2026, 5:20 pm IST
SHARE ARTICLE
Two people lost their lives in a horrific road accident on Batala Road.
Two people lost their lives in a horrific road accident on Batala Road.

ਮ੍ਰਿਤਕਾਂ ਦੀ ਵਿਲੀਅਮ ਮਸੀਹ ਤੇ ਪਰਮਿੰਦਰ ਸਿੰਘ ਵਜੋਂ ਹੋਈ ਪਛਾਣ

ਫਤਿਹਗੜ ਚੂੜੀਆਂ : ਬਟਾਲਾ ਰੋਡ ਉਪਰ ਕਾਲਾ ਅਫਗਾਨਾਂ ਦੇ ਅੱਡੇ ਨੇੜੇ ਇਨੋਵਾ ਮੋਟਰਸਾਈਕਲ ਤੇ ਟਿੱਪਰ ਦਰਮਿਆਨ ਹੋਈ ਭਿਆਨਕ ਟੱਕਰ ਕਾਰਨ ਵਾਪਰੇ ਸੜਕ ਹਾਦਸੇ ’ਚ 2 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖਬਰ ਹੈ । ਇਸ ਸਬੰਧੀ ਪਿੰਡ ਪਿੰਡੀ ਦੇ ਮ੍ਰਿਤਕ ਵਿਲੀਅਮ ਮਸੀਹ 45 ਸਾਲਾ ਦੇ ਪਿਤਾ ਅਮਰੀਕ ਮਸੀਹ ਤੇ ਰਿਸ਼ਤੇਦਾਰ ਸਰਵਨ ਮਸੀਹ ਅਤੇ ਦੂਜੇ ਮ੍ਰਿਤਕ ਪਿੰਡ ਹਰਦੋਰਵਾਲ ਕਲਾਂ ਦੇ ਪਰਮਿੰਦਰ  ਸਿੰਘ 28 ਸਾਲ ਦੇ ਗੁਆਢੀ ਬਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵੇਂ ਮ੍ਰਿਤਕ ਪਰਮਿੰਦਰ ਸਿੰਘ ਅਤੇ ਵਿਲੀਅਮ ਮਸੀਹ ਅੱਜ ਸਵੇਰੇ ਮੋਟਰਸਾਈਕਲ ਉਪਰ ਬਟਾਲਾ ਜਾ ਰਹੇ ਸਨ ਅਤੇ ਜਦੋਂ ਉਹ ਕਾਲਾ ਅਫਗਾਨਾਂ ਦੇ ਨੇੜੇ ਪਹੁੰਚੇ ਤਾਂ ਇਨੋਵਾ ਗੱਡੀ ਵੱਲੋਂ ਓਵਰਟੇਕ ਕਰਦੇ ਸਮੇਂ ਦੋਵਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਮ੍ਰਿਤਕ ਨੇੜਿਓਂ ਲੰਘ ਰਹੇ ਟਿੱਪਰ ਹੇਠਾਂ ਆ ਗਏ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕ ਵਿਲੀਅਮ ਮਸੀਹ ਆਪਣੇ ਪਿੱਛੇ 3 ਲੜਕੇ ਛੱਡ ਗਿਆ ਹੈ ਜਦਕਿ ਪਲਵਿੰਦਰ ਸਿੰਘ ਦਾ ਇੱਕ ਛੋਟਾ ਬੱਚਾ ਹੈ।  ਘਟਨਾ ਦੀ ਸੂਚਨਾ ਮਿਲਦਿਆਂ ਹੀ ਫਤਿਹਗੜ ਚੂੜੀਆਂ ਦੇ ਐਸ ਐਚ ਓ ਸੁਰਦਿੰਰਪਾਲ ਸਿੰਘ ਮੌਕੇ ’ਤੇ ਪਹੁੰਚੇ ਅਤੇ ਲਾਸ਼ਾ ਨੂੰ ਕਬਜੇ ’ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਐਸ. ਐਚ. ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਨੋਵਾ ਗੱਡੀ ਨੂੰ ਕਬਜੇ ’ਚ ਲੈ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement