ਅਕਾਲੀ ਦਲ ਦੀ ਰੈਲੀ ਦੌਰਾਨ ਅਫ਼ੀਮ ਖਾਣ ਦੀ ਵੀਡੀਉ ਫੈਲੀ
Published : Apr 14, 2019, 9:18 am IST
Updated : Apr 14, 2019, 9:18 am IST
SHARE ARTICLE
Dimpy Dhillon Halqa Incharge Giddarbaha
Dimpy Dhillon Halqa Incharge Giddarbaha

ਸ਼੍ਰੋਮਣੀ ਅਕਾਲੀ ਦਲ ਵਲੋਂ ਦੋਦਾ ਵਿਖੇ ਕਰਵਾਈ ਗਈ ਰੈਲੀ ਵਿਚ ਅਕਾਲੀ ਵਰਕਰਾਂ ਵਲੋਂ ਅਫ਼ੀਮ ਭੁੱਕੀ ਅਤੇ ਸ਼ਰਾਬ ਦੀ ਵਰਤੋਂ ਕਰਨ ਦੀ ਵਾਇਰਲ ਹੋਈ ਵੀਡੀਉ

ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵਲੋਂ ਦੋਦਾ ਵਿਖੇ ਕਰਵਾਈ ਗਈ ਰੈਲੀ ਵਿਚ ਅਕਾਲੀ ਵਰਕਰਾਂ ਵਲੋਂ ਅਫ਼ੀਮ ਭੁੱਕੀ ਅਤੇ ਸ਼ਰਾਬ ਦੀ ਵਰਤੋਂ ਕਰਨ ਦੀ ਵਾਇਰਲ ਹੋਈ ਵੀਡੀਉ 'ਤੇ ਚੋਣ ਕਮਿਸ਼ਨ ਵਲੋਂ ਸਖ਼ਤ ਨੋਟਿਸ ਲੈਂਦਿਆਂ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਪੰਜ ਹੋਰ ਵਿਅਕਤੀਆਂ ਵਿਰੁਧ ਪਰਚਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਦੋਦਾ ਵਿਖੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ -ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਮੁਖ ਕਸਬਾ ਦੋਦਾ ਵਿਖੇ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਹੇਠ 11 ਅਪ੍ਰੈਲ 2019 ਨੂੰ ਵੱਡੀ ਚੋਣ ਰੈਲੀ ਕੀਤੀ ਗਈ ਸੀ। ਇਸ ਰੈਲੀ ਦੌਰਾਨ ਅਕਾਲੀ ਵਰਕਰਾਂ ਦੇ ਅਫ਼ੀਮ ਖਾਣ ਦੀ ਵੀਡਿਉ ਵਾਇਰਲ ਹੋਈ ਸੀ ਤੇ ਦੂਜੇ ਪਾਸੇ ਡਿੰਪੀ ਢਿੱਲੋਂ ਟਰੈਕਟਰਾਂ 'ਤੇ ਕਾਫ਼ਲੇ ਨਾਲ ਰੈਲੀ ਵਿਚ ਪੁੱਜਾ ਸੀ। ਐਫ.ਐਸ.ਟੀ. ਟੀਮ ਵਿਧਾਨ ਸਭਾ ਹਲਕਾ '84 ਗਿੱਦੜਬਾਹਾ ਦੇ ਮੁੱਖੀ ਸੰਜੀਵ ਕੁਮਾਰ ਵਲੋਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨੂੰ ਲੈ ਕੇ ਐੱਸਡੀਐੱਮ-ਕਮ-ਰਿਟਰਨਿੰਗ ਅਫ਼ਸਰ ਗਿੱਦੜਬਾਹਾ ਨੇ ਨਾਇਬ ਤਹਿਸੀਲਦਾਰ ਦੋਦਾ ਦੀ ਅਗਵਾਈ ਹੇਠ ਮਾਮਲੇ ਦੀ ਪੜਤਾਲ ਲਈ ਇਕ ਕਮੇਟੀ ਬਣਾਈ ਸੀ।

ਕਮੇਟੀ ਦੀ ਰਿਪੋਰਟ 'ਤੇ ਥਾਣਾ ਕੋਟਭਾਈ ਦੀ ਪੁਲਿਸ ਨੇ ਚੋਣ ਜਾਬਤੇ ਦੀ ਉਲੰਘਣਾ ਕਰਨ ਤੇ ਅਕਾਲੀ ਵਰਕਰਾਂ ਦੇ ਅਫ਼ੀਮ ਖਾਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਪੰਜ ਪਾਰਟੀ ਵਰਕਰਾਂ 'ਤੇ ਧਾਰਾ 27 /61/85 ਐਨ, ਡੀ, ਪੀ, ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement