
ਬਲਾਚੌਰ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਹਨ ਚੌਧਰੀ ਨੰਦ ਲਾਲ
ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਚੌਧਰੀ ਨੰਦ ਲਾਲ (73) ਦਾ ਦਿਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਬੀਮਾਰ ਸਨ। ਚੌਧਰੀ ਨੰਦ ਲਾਲ ਬਲਾਚੌਰ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਹਨ।
Chaudhary Nand Lal
ਕੈਂਸਰ ਦੀ ਬਿਮਾਰੀ ਤੋਂ ਪੀੜਤ ਚੌਧਰੀ ਨੰਦ ਲਾਲ ਆਈਵੀਵਾਈ ਹਸਪਤਾਲ ਮੋਹਾਲੀ ਵਿਖੇ ਇਲਾਜ ਕਰਵਾ ਰਹੇ ਸਨ। ਉਨ੍ਹਾਂ ਅੱਜ ਸਵੇਰੇ 7.30 ਵਜੇ ਆਖ਼ਰੀ ਸਾਹ ਲਏ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਚੌਧਰੀ ਨੰਦ ਲਾਲ ਦਾ ਅੰਤਿਮ ਸੰਸਕਾਰ 15 ਅਪ੍ਰੈਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰ ਚਾਹਵਾਲਾ ਬਲਾਕ ਸੜੋਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਵੇਗਾ।
ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਚੌਧਰੀ ਨੰਦ ਲਾਲ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।