
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਤੇ ਸਕੱਤਰ ਜਗਵਿੰਦਰ ਸਿੰਘ ਸਮੇਤ ਕਮੇਟੀ
ਬੇਲਾ, 13 ਅਪ੍ਰੈਲ (ਪਰਵਿੰਦਰ ਸਿੰਘ ਸੰਧੂ): ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਤੇ ਸਕੱਤਰ ਜਗਵਿੰਦਰ ਸਿੰਘ ਸਮੇਤ ਕਮੇਟੀ ਮੈਂਬਰਾਂ ਨੇ ਪੁਲਿਸ ਦੀ ਸਹਾਇਤਾ ਲਈ ਜ਼ਿਲ੍ਹਾ ਪੁਲੀਸ ਮੁਖੀ ਸਵਪਨ ਸ਼ਰਮਾ ਨੂੰ ਪੁਲਿਸ ਵੈਲਫ਼ੇਅਰ ਫ਼ੰਡ ਲਈ 51 ਹਜ਼ਾਰ ਰੁਪਏ ਦਾ ਚੈੱਕ ਦਿਤਾ।
File photo
ਸ. ਵਿਸਕੀ ਨੇ ਦਸਿਆ ਕਿ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਪੁਲਿਸ ਦਾ ਰੋਲ ਬਹੁਤ ਮਹੱਤਵਪੂਰਨ ਅਤੇ ਸ਼ਲਾਘਾਯੋਗ ਹੈ ਕਿਉਂਕਿ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕਰਦੇ ਹਨ ਤੇ ਨਾਲ ਹੀ ਲੋੜਵੰਦਾਂ ਨੂੰ ਰਾਸ਼ਨ ਵੀ ਮੁਹਈਆ ਕਰ ਰਹੇ ਹਨ, ਇਸ ਲਈ ਲੋਕਾਂ ਨੂੰ ਵੀ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ।