400 ਸਵੈ ਸਹਾਇਤਾ ਸਮੂਹ ਬਣਾ ਰਹੇ ਹਨ ਮਾਸਕ ਅਤੇ ਦਸਤਾਨੇ : ਬ੍ਰਹਮ ਮਹਿੰਦਰਾ
Published : Apr 14, 2020, 11:05 pm IST
Updated : Apr 14, 2020, 11:05 pm IST
SHARE ARTICLE
Brahm Mahindra
Brahm Mahindra

400 ਸਵੈ ਸਹਾਇਤਾ ਸਮੂਹ ਬਣਾ ਰਹੇ ਹਨ ਮਾਸਕ ਅਤੇ ਦਸਤਾਨੇ : ਬ੍ਰਹਮ ਮਹਿੰਦਰਾ



ਚੰਡੀਗੜ੍ਹ,14 ਅਪ੍ਰੈਲ (ਸ.ਸ.ਸ) : ਸਥਾਨਕ ਸਰਕਾਰਾਂ ਵਿਭਾਗ ਵਲੋਂ ਸ਼ਹਿਰੀ ਗ਼ਰੀਬ ਔਰਤਾਂ ਦੇ 400 ਤੋਂ ਵੱਧ ਸਵੈ ਸਹਾਇਤਾ ਸਮੂਹ (ਸੈਲਫ ਹੈਲਪ ਗਰੁਪ) ਰਾਜ ਵਿਚ ਕੋਰੋਨਾਵਾਇਰਸ ਦੇ ਫੈਲਣ ਤੋਂ ਬਾਅਦ ਤੋਂ ਸਰਗਰਮ ਹਨ। ਇਹ ਸਮੂਹ ਕਮਿਊਨਿਟੀ ਰਸੋਈਆਂ ਦੇ ਸੰਚਾਲਨ ਰਾਹੀਂ ਲੋਕਾਂ ਲਈ ਭੋਜਨ ਤਿਆਰ ਕਰਨ, ਡਾਕਟਰੀ ਤੌਰ ਤੇ ਵਿਵਹਾਰਕ ਮਾਸਕ ਅਤੇ ਦਸਤਾਨੇ ਮੁਹਈਆ ਕਰਵਾਉਣ ਵਿਚ ਇਕ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ।

Brahm MahindraBrahm Mahindra
ਇਹ ਜਾਣਕਾਰੀ ਅੱਜ ਇਥੋਂ ਜਾਰੀ ਪ੍ਰੈੱਸ ਬਿਆਨ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਦਿਤੀ। ਮੰਤਰੀ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਇਸ ਤੋਂ ਵੱਡੀ ਉਤਸ਼ਾਹਜਨਕ ਖ਼ਬਰ ਹੋਰ ਕੀ ਹੋ ਸਕਦੀ ਹੈ ਕਿ ਸ਼ਹਿਰਾਂ ਦੀਆਂ ਗ਼ਰੀਬ ਔਰਤਾਂ ਦੇ ਐਸਐਚਜੀਜ਼ ਮਾਸਕ, ਦਸਤਾਨੇ, ਪਕਾਇਆ ਹੋਇਆ ਖਾਣਾ, ਬਿਸਕੁਟ, ਅਚਾਰ ਆਦਿ ਜ਼ਰੂਰੀ ਵਸਤਾਂ ਤਿਆਰ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਾਕਡਾਊਨ ਦੇ ਇਸ ਦੌਰ ਵਿਚ ਸ਼ਹਿਰੀ ਸਥਾਨਕ ਸੰਸਥਾਵਾਂ ਇਨ੍ਹਾਂ ਸਵੈ-ਸਹਾਇਤਾ ਸਮੂਹਾਂ ਨੂੰ ਸਮਾਜਕ ਕੰਮਾਂ ਲਈ ਅਪਣੀਆਂ ਸੇਵਾਵਾਂ ਦੇਣ ਲਈ ਪ੍ਰੇਰਿਤ ਕਰਨ ਵਿਚ ਸਫ਼ਲ ਰਹੀਆਂ ਹਨ, ਜਿਸ ਨਾਲ ਇਨ੍ਹਾਂ ਸਮੂਹਾਂ ਨੂੰ ਅਪਣੀ ਆਮਦਨ ਵਧਾਉਣ ਵਿਚ ਮਦਦ ਮਿਲੇਗੀ।


ਮੰਤਰੀ ਨੇ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਨੂੰ ਸਰਕਾਰ ਅਤੇ ਨਿੱਜੀ ਸੰਸਥਾਨਾਂ ਤੋਂ 20 ਤੋਂ 25 ਰੁਪਏ ਪ੍ਰਤੀ ਮਾਸਕ  ਦੇ ਹਿਸਾਬ ਨਾਲ ਮਾਸਕ ਬਣਾਉਣ ਲਈ ਐਡਵਾਂਸ ਆਰਡਰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਸਕ ਡਾਕਟਰੀ ਤੌਰ 'ਤੇ ਵਿਵਹਾਰਕ ਹਨ ਕਿਉਂਕਿ ਇਹ ਸਿਹਤ ਵਿਭਾਗ ਵਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਤੇ ਸਿਫਾਰਸ਼ਾਂ ਅਨੁਸਾਰ ਤਿਆਰ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement