ਚੰਡੀਗੜ੍ਹ ਫਰਨੀਚਰ ਮਾਰਕਿਟ ਵਿਚ ਲੱਗੀ ਭਿਆਨਕ ਅੱਗ
Published : Apr 14, 2020, 7:44 am IST
Updated : Apr 14, 2020, 7:44 am IST
SHARE ARTICLE
Photo
Photo

ਅੱਧੀ ਰਾਤ ਨੂੰ ਚੰਡੀਗੜ੍ਹ-ਮੋਹਾਲੀ ਬੈਰੀਅਰ ‘ਤੇ ਸੈਕਟਰ-53 ਸਥਿਤ ਫਰਨੀਚਰ ਮਾਰਕਿਟ ਵਿਚ ਭਿਆਨਕ ਅੱਗ ਲੱਗ ਗਈ।

ਚੰਡੀਗੜ੍ਹ: ਅੱਧੀ ਰਾਤ ਨੂੰ ਚੰਡੀਗੜ੍ਹ-ਮੋਹਾਲੀ ਬੈਰੀਅਰ ‘ਤੇ ਸੈਕਟਰ-53 ਸਥਿਤ ਫਰਨੀਚਰ ਮਾਰਕਿਟ ਵਿਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਦੇਖਦੇ ਹੀ ਦੇਖਦੇ 17 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਉੱਥੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।

PhotoPhoto

ਇਸ ਹਾਦਸੇ ਵਿਚ ਲੱਖਾਂ ਦੇ ਫਰਨੀਚਰ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਸੋਮਵਾਰ ਦੀ ਰਾਤ ਕਰੀਬ 11 ਵਜੇ ਫਰਨੀਚਰ ਮਾਰਕਿਟ ਦੇ ਇਕ ਗੋਦਾਮ ਵਿਚ ਧੂੰਆ ਉੱਠਦਾ ਦਿਖਾਈ ਦਿੱਤੀ, ਜਿਸ ਦੀ ਜਾਣਕਾਰੀ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।

PhotoPhoto

ਅੱਗ ਕਿਵੇਂ ਲੱਗੀ ਜਾਂ ਕਿੰਨਾ ਨੁਕਸਾਨ ਹੋਇਆ, ਇਸ ਬਾਰੇ ਹਾਲੇ ਕੋਈ ਜਾਣਕਾਰੀ ਸਾਹਮਣੇ  ਨਹੀਂ ਆਈ। ਇਸ ਦੌਰਾਨ ਫਰਨੀਚਰ ਵਪਾਰੀ ਅਸ਼ੋਕ ਨੇ ਦੱਸਿਆ ਕਿ 22 ਮਾਰਚ ਤੋਂ ਪੂਰੀ ਮਾਰਕਿਟ ਬੰਦ ਹੈ। ਪੁਲਿਸ ਵੱਲ਼ੋਂ ਇਸ ਹਾਦਸੇ ਦੀ ਜਾਂਚ ਜਾਰੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement