
ਪੰਜਾਬ ਪੁਲਿਸ ਨੇ ਨਿਹੰਗਾਂ ਦੇ ਇਕ ਸਮੂਹ ਵਲੋਂ ਪੁਲਿਸ ਮੁਲਾਜ਼ਮਾਂ ਤੇ ਬੇਰਹਿਮੀ ਨਾਲ ਕੀਤੇ ਗਏ ਹਮਲੇ ਦੇ ਮਦੇਨਜ਼ਰ ਸਖ਼ਤ ਕਾਰਵਾਈ ਕਰਦਿਆਂ ਸੋਮਵਾਰ ਨੂੰ
ਚੰਡੀਗੜ੍ਹ, 13 ਅਪ੍ਰੈਲ (ਸ.ਸ.ਸ) : ਪੰਜਾਬ ਪੁਲਿਸ ਨੇ ਨਿਹੰਗਾਂ ਦੇ ਇਕ ਸਮੂਹ ਵਲੋਂ ਪੁਲਿਸ ਮੁਲਾਜ਼ਮਾਂ ਤੇ ਬੇਰਹਿਮੀ ਨਾਲ ਕੀਤੇ ਗਏ ਹਮਲੇ ਦੇ ਮਦੇਨਜ਼ਰ ਸਖ਼ਤ ਕਾਰਵਾਈ ਕਰਦਿਆਂ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਨਫ਼ਰਤ ਭਰੇ ਸੰਦੇਸ਼ਾਂ ਰਾਹੀਂ ਭਾਵਨਾਵਾਂ ਭੜਕਾਉਣ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਭੁਪਿੰਦਰ ਸਿੰਘ ਪੁੱਤਰ ਸਵਰਗੀ ਜੀਤ ਸਿੰਘ ਵਾਸੀ ਮਾਡਲ ਟਾਊਨ, ਹੁਸਆਿਰਪੁਰ, ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਸਿਵਲ ਲਾਈਨਜ਼, ਬਟਾਲਾ,
ਅਤੇ ਕੁਲਜੀਤ ਸਿੰਘ ਭੁੱਲਰ ਪੁੱਤਰ ਸਵਰਨ ਸਿੰਘ ਵਾਸੀ ਮਲੋਟ ਸ਼ਹਿਰ ਜ਼ਿਲ੍ਹਾ ਸ੍ਰੀ. ਮੁਕਤਸਰ ਸਾਹਿਬ ਨੂੰ ਸੋਸ਼ਲ ਮੀਡੀਆ 'ਤੇ ਨਫ਼ਰਤ ਭਰੇ ਸੰਦੇਸ਼ਾਂ ਨਾਲ ਫਿਰਕੂ ਅਸ਼ਾਂਤੀ ਭੜਕਾਉਂਦੇ ਪਾਏ ਗਏ। ਤਿੰਨਾਂ ਵਿਰੁਧ ਆਈਪੀਸੀ 1860 ਦੀ ਧਾਰਾ 115, 153-ਏ, 188, 269, 270, 271 ਅਤੇ 505 (2), ਮਹਾਂਮਾਰੀ ਰੋਗ ਐਕਟ, 1897 ਦੀ ਧਾਰਾ 3 ਅਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 54 ਦੇ ਤਹਿਤ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਡੀਜੀਪੀ ਨੇ ਕਿਹਾ ਕਿ ਇਹ ਆਦਮੀ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਨਫ਼ਰਤ ਭਰੇ ਪ੍ਰਚਾਰ ਵਿਚ ਸ਼ਾਮਲ ਹਨ।