
ਪੰਜਾਬ 'ਚ 15 ਅਪ੍ਰੈਲ ਤੋਂ ਕਣਕ ਦੀ ਸ਼ੁਰੂ ਹੋ ਰਹੀ ਖ਼ਰੀਦ ਸਬੰਧੀ ਅੱਜ ਮਲੇਰਕੋਟਲਾ ਦਾਣਾ ਮੰਡੀ 'ਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਦਫ਼ਤਰ 'ਚ ਚੇਅਰਮੈਨ
ਮਲੇਰਕੋਟਲਾ, 13 ਅਪ੍ਰੈਲ (ਡਾ. ਮੁਹੰਮਦ ਸ਼ਹਿਬਾਜ਼): ਪੰਜਾਬ 'ਚ 15 ਅਪ੍ਰੈਲ ਤੋਂ ਕਣਕ ਦੀ ਸ਼ੁਰੂ ਹੋ ਰਹੀ ਖ਼ਰੀਦ ਸਬੰਧੀ ਅੱਜ ਮਲੇਰਕੋਟਲਾ ਦਾਣਾ ਮੰਡੀ 'ਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਦਫ਼ਤਰ 'ਚ ਚੇਅਰਮੈਨ ਮੁਹੰਮਦ ਇਕਬਾਲ ਲਾਲਾ ਨੇ ਮਾਰਕੀਟ ਕਮੇਟੀ ਦੇ ਸਕੱਤਰ ਸੁਰਿੰਦਰ ਕੁਮਾਰ ਵਾਲੀਆ, ਮੰਡੀ ਸੁਪਰਵਾਈਜ਼ਰ ਮੁਹੰਮਦ ਦਿਲਸ਼ਾਦ ਅਖਤਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮੁਹੰਮਦ ਸਾਜਿਦ ਗੋਰਾ ਨਾਲ ਮੀਟਿੰਗ ਕਰ ਕੇ ਮੰਡੀ ਅੰਦਰ ਖ਼ਰੀਦ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਤੇ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਇਹ ਵੀ ਯਕੀਨੀ ਬਣਾਇਆ ਕਿ ਕਣਕ ਦੇ ਪੂਰੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਚੇਅਰਮੈਨ ਮੁਹੰਮਦ ਇਕਬਾਲ ਲਾਲਾ ਨੇ ਦਸਿਆ ਕਿ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਦੇ ਹੁਕਮਾਂ ਅਨੁਸਾਰ ਹਾੜੀ ਦੇ ਸੀਜ਼ਨ ਦੌਰਾਨ ਮੰਡੀ 'ਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿਤੀ ਜਾਵੇਗੀ, ਉਨ੍ਹਾਂ ਨੂੰ ਆੜ੍ਹਤੀਆਂ ਵਲੋਂ ਪਾਸ ਜਾਰੀ ਕੀਤੇ ਜਾਣਗੇ, ਮੰਡੀਆਂ ਵਿਚ ਕੰਮ ਕਰਨ ਵਾਲੀ ਲੇਬਰ ਨੂੰ ਵੀ ਪਾਸ ਜਾਰੀ ਕੀਤੇ ਜਾਣਗੇ।