
ਸਕੂਲ ਅਤੇ ਕਾਲਜ ਬੰਦ ਹੋਣ ਦੇ ਕਾਰਨ ਬੱਚੇ ਅਪਣੇ ਘਰਾਂ ਵਿਚ ਬੈਠੇ ਹਨ ਅਤੇ ਨਾਲ ਹੀ ਬੱਚਿਆਂ ਦੇ ਮਾਪੇ ਵੀ ਮਜਬੂਰੀ ਵਿਚ ਕੰਮਕਾਰ ਛੱਡ ਘਰ ਬੈਠੇ ਹਨ।
ਚੰਡੀਗੜ੍ਹ, 13 ਅਪ੍ਰੈਲ (ਸਪੋਕਸਮੈਨ ਟੀ.ਵੀ.): ਕੋਰੋਨਾ ਵਾਇਰਸ ਦੇ ਕਾਰਨ ਲਗਾਏ ਲਾਕਡਾਊਨ ਵਿਚ ਜਿੱਥੇ ਸਕੂਲ ਅਤੇ ਕਾਲਜ ਬੰਦ ਹੋਣ ਦੇ ਕਾਰਨ ਬੱਚੇ ਅਪਣੇ ਘਰਾਂ ਵਿਚ ਬੈਠੇ ਹਨ ਅਤੇ ਨਾਲ ਹੀ ਬੱਚਿਆਂ ਦੇ ਮਾਪੇ ਵੀ ਮਜਬੂਰੀ ਵਿਚ ਕੰਮਕਾਰ ਛੱਡ ਘਰ ਬੈਠੇ ਹਨ। ਅਜਿਹੇ ਵਿਚ ਕਈ ਸਕੂਲਾਂ ਦੇ ਵਲੋਂ ਬੱਚਿਆਂ ਤੋਂ ਫ਼ੀਸਾਂ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਪੰਜਾਬ ਦੇ ਸਿਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਵਲੋਂ ਸਖ਼ਤ ਐਕਸ਼ਨ ਲੈਂਦਿਆਂ 23 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
File Photo
ਇਸ ਦੇ ਨਾਲ ਹੀ ਮੰਤਰੀ ਸਿੰਗਲਾਂ ਨੇ ਅਜਿਹੇ ਸਕੂਲਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਹੁਣ ਕੋਈ ਸਕੂਲ ਸਰਕਾਰ ਦੇ ਹੁਕਮਾਂ ਉਲੰਘਣਾ ਕਰਦਾ ਹੈ ਤਾਂ ਉਸ ਸਕੂਲ ਨੂੰ ਸੀਲ ਕਰ ਦਿਤਾ ਜਾਵੇਗਾ। ਇਸ ਤੋਂ ਇਲਾਵਾ ਸਿਖਿਆ ਮੰਤਰੀ ਨੇ ਪ੍ਰਾਈਵੇਟ ਸਕੂਲਾਂ ਦੇ ਮਾਲਕਾਂ ਨੂੰ ਕਿਹਾ ਕਿ ਇਸ ਮੁਸ਼ਕਲ ਦੇ ਸਮੇਂ ਵਿਚ ਉਹ ਬੱਚਿਆਂ ਤੋਂ ਫ਼ੀਸ ਲੈਣ ਲਈ ਉਨ੍ਹਾਂ ਨੂੰ ਤੰਗ ਨਾ ਕਰਨ ਅਤੇ ਨਾਲ ਹੀ ਉਨ੍ਹਾਂ ਬੱਚਿਆਂ ਅਤੇ ਮਾਪਿਆਂ ਨੂੰ ਵੀ ਇਹ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਅਪਣੇ ਸਕੂਲ ਵਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਮੇਰੀ ਈਮੇਲ ਉਤੇ ਮੇਰੇ ਨਾਲ ਸੰਪਰਕ ਕਰ ਸਕਦੇ ਹਨ।