
ਕਿਸਾਨਾਂ ਦੇ ਹੋਏ ਇਸ ਨੁਕਸਾਨ ਸਬੰਧੀ ਉਨ੍ਹਾਂ ਵੱਲੋਂ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਜਾਵੇਗੀ।
ਭਵਾਨੀਗੜ੍ਹ: ਭਵਾਨੀਗੜ੍ਹ ਅਤੇ ਕਾਕੜਾ ਦੇ ਖੇਤਾਂ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਖੇਤਾਂ ਵਿੱਚ ਅੱਗ ਲੱਗਣ ਕਾਰਨ 25 ਏਕੜ ਕਣਕ ਅਤੇ 40 ਏਕੜ ਦੇ ਕਰੀਬ ਨਾੜ ਸੜ ਕੇ ਸੁਆਹ ਹੋ ਗਿਆ।
fire
ਦੱਸ ਦੇਈਏ ਕਿ ਇਹ ਅੱਗ ਨੇੜਲੇ ਪਿੰਡ ਕਾਕੜਾ ਦੇ ਖੇਤਾਂ ਵਿੱਚ ਖੜ੍ਹੀ ਕਣਕ ਨੂੰ ਲੱਗੀ ਹੈ। ਇਹ ਅੱਗ ਦੇਖਦਿਆਂ ਦੇਖਦਿਆਂ ਹੀ ਭਿਆਨਕ ਰੂਪ ਧਾਰਨ ਕਰ ਕੇ ਭਵਾਨੀਗੜ੍ਹ ਦੇ ਖੇਤਾਂ ਵਿੱਚ ਦਾਖਲ ਹੋ ਗਈ।
harvest
ਇਸ ਤੋਂ ਬਾਅਦ ਲੋਕਾਂ ਨੇ ਆਪਣੇ ਟਰੈਕਟਰਾਂ ਤੇ ਹੋਰ ਸਾਧਨਾਂ ਰਾਹੀਂ ਵੱਡੀ ਜੱਦੋਂ ਜਹਿਦ ਮਗਰੋਂ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਫੀ ਫਸਲ ਸੜ ਚੁੱਕੀ ਸੀ। ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਲੋਕਾਂ ਨੇ ਅੱਗ ਬੁਝਾ ਦਿੱਤੀ ਸੀ।
ਨੈਬ ਤਹਿਸੀਲਦਾਰ ਭਵਾਨੀਗੜ੍ਹ ਰਾਜੇਸ਼ ਅਹੁਜਾ ਅਤੇ ਪਟਵਾਰੀ ਸੁਮਨਦੀਪ ਸਿੰਘ ਨੇ ਦੱਸਿਆ ਕਿ ਇਸ ਅੱਗ ਨਾਲ ਭਵਾਨੀਗੜ੍ਹ ਦੇ ਖੇਤਾਂ ਵਿੱਚ 25 ਏਕੜ ਦੇ ਕਰੀਬ ਕਣਕ ਸੜ ਗਈ ਹੈ ਅਤੇ 30 ਏਕੜ ਨਾੜ ਸੜ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਹੋਏ ਇਸ ਨੁਕਸਾਨ ਸਬੰਧੀ ਉਨ੍ਹਾਂ ਵੱਲੋਂ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਜਾਵੇਗੀ।
fire