ਝੂਠ ਬੋਲਣਾ ਹਰਸਿਮਰਤ ਕੌਰ ਬਾਦਲ ਦੀ ਆਦਤ : ਕੈਪਟਨ ਅਮਰਿੰਦਰ ਸਿੰਘ
Published : Apr 14, 2021, 6:34 am IST
Updated : Apr 14, 2021, 6:34 am IST
SHARE ARTICLE
image
image

ਝੂਠ ਬੋਲਣਾ ਹਰਸਿਮਰਤ ਕੌਰ ਬਾਦਲ ਦੀ ਆਦਤ : ਕੈਪਟਨ ਅਮਰਿੰਦਰ ਸਿੰਘ


ਕਿਹਾ, ਕੋਵਿਡ ਸੰਕਟ ਵਿਚੋਂ ਸਿਆਸੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ

ਚੰਡੀਗੜ੍ਹ, 13 ਅਪ੍ਰੈਲ (ਭੁੱਲਰ): ਹਰਸਿਮਰਤ ਕੌਰ ਬਾਦਲ ਵਲੋਂ ਸੂਬੇ ਵਿਚ ਮੌਜੂਦਾ ਕੋਵਿਡ ਸੰਕਟ ਉਤੇ ਸਿਆਸੀ ਹੋ-ਹੱਲਾ ਮਚਾ ਕੇ ਅਸੰਵੇਦਨਸ਼ੀਲ ਕੋਸ਼ਿਸ਼ਾਂ ਕੀਤੇ ਜਾਣ 'ਤੇ ਹੈਰਾਨੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਝੂਠ ਬੋਲਣਾ ਅਕਾਲੀ ਨੇਤਾ ਦੀ ਆਦਤ ਹੈ ਅਤੇ ਇਥੋਂ ਤੱਕ ਕਿ ਬਹੁਤ ਹੀ ਸੰਜੀਦਾ ਮਸਿਲਆਂ ਉਤੇ ਝੂਠ ਮਾਰਨਾ ਹੋਰ ਵੀ ਸ਼ਰਮਨਾਕ ਹੈ, ਖ਼ਾਸ ਕਰ ਕੇ ਉਸ ਵੇਲੇ, ਜਦੋਂ ਸੂਬੇ ਦੇ ਸਿਹਤ ਸੰਭਾਲ ਵਰਕਰਾਂ ਦੇ ਅਣਥੱਕ ਯਤਨਾਂ ਸਦਕਾ ਕੁੱਝ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ |
ਮੁੱਖ ਮੰਤਰੀ ਨੇ ਕਿਹਾ,''ਸਾਰੇ ਪੰਜਾਬੀ ਇਹ ਜਾਣਦੇ ਹਨ ਕਿ ਹਰਸਿਮਰਤ ਬਾਦਲ ਪੈਦਾਇਸ਼ੀ ਝੂਠੀ ਹੈ ਅਤੇ ਕੋਵਿਡ ਦੀ ਸਥਿਤੀ ਬਾਰੇ ਉਸ ਦੀ ਟਿਪਣੀ ਨੇ ਹੋਰ ਵੀ ਨੀਵਾਂ ਪੱਧਰ ਉਜਾਗਰ ਕੀਤਾ ਹੈ |'' ਉਨ੍ਹਾਂ ਨੇ ਮਹਾਂਮਾਰੀ ਦੇ ਮਸਲੇ ਉਤੇ ਘਟੀਆ ਸਿਆਸਤ ਖੇਡਣ ਲਈ ਸਾਬਕਾ ਕੇਂਦਰੀ ਮੰਤਰੀ ਦੀ ਆਲੋਚਨਾ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਉਪਰਾਲਿਆਂ ਜਿਸ ਨਾਲ ਕੋਵਿਡ ਫ਼ਰੰਟ ਉਤੇ ਕੱੁਝ ਸਫ਼ਲਤਾ ਮਿਲੀ ਹੈ, ਦਾ ਸਾਥ ਦੇਣ ਦੀ ਬਜਾਏ ਹਰਸਿਮਰਤ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਬਾਕੀ ਲੀਡਰਸ਼ਿਪ ਮਹਾਂਮਾਰੀ ਦੇ ਪ੍ਰਬੰਧਨ ਉਤੇ ਉਨ੍ਹਾਂ ਦੀ ਸਰਕਾਰ ਦੀ ਘਟੀਆ ਪੱਧਰ ਦੀ ਆਲੋਚਨਾ ਕਰ ਰਹੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਹਾਂਮਾਰੀ ਨੇ ਕਿਸੇ ਵੀ ਸੂਬੇ ਜਾਂ 
ਮੁਲਕ
 ਨੂੰ  ਨਹੀਂ ਬਖ਼ਸ਼ਿਆ ਅਤੇ ਸਾਡੇ ਸੂਬੇ ਦਾ ਮੈਡੀਕਲ ਭਾਈਚਾਰਾ ਇਸ ਵਿਰੁਧ ਲੜਨ ਲਈ ਦਿਨ-ਰਾਤ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਮੈਡੀਕਲ ਭਾਈਚਾਰੇ ਦੇ ਅਣਥੱਕ ਯਤਨਾਂ ਸਦਕਾ ਪਿਛਲੇ ਕੁੱਝ ਦਿਨਾਂ ਵਿਚ ਸਥਿਤੀ ਵਿਚ ਕੁੱਝ ਸੁਧਾਰ ਹੋਇਆ ਹੈ ਅਤੇ ਪੰਜਾਬ ਹੁਣ ਕੋਵਿਡ ਦੇ ਵੱਧ ਤੋਂ ਵੱਧ ਕੇਸਾਂ ਵਾਲੇ ਪੰਜ ਸਿਖਰਲੇ ਸੂਬਿਆਂ ਵਿਚ ਸ਼ਾਮਲ ਨਹੀਂ ਹੈ |
ਬੀਤੇ ਦਿਨ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਸਰਕਾਰੀ ਅੰਕੜਿਆਂ ਮੁਤਾਬਕ 10 ਸੂਬਿਆਂ ਵਿਚ ਕੋਵਿਡ-19 ਦੇ ਨਵੇਂ ਕੇਸਾਂ ਵਿਚ ਵੱਡਾ ਵਾਧਾ ਹੋਇਆ ਹੈ ਜਿਸ ਨਾਲ 24 ਘੰਟਿਆਂ ਦੇ ਸਮੇਂ ਵਿਚ 80.92 ਫ਼ੀ ਸਦੀ ਕੇਸ ਨਵੇਂ ਵਾਇਰਸ ਨਾਲ ਸਾਹਮਣੇ ਆਏ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਇਸ ਸੂਚੀ ਵਿਚ ਸ਼ਾਮਲ ਨਹੀਂ ਅਤੇ ਇਹ ਸਥਿਤੀ ਅੱਜ ਵੀ ਬਰਕਰਾਰ ਹੈ | ਉਨ੍ਹਾਂ ਅੱਗੇ ਕਿਹਾ ਕਿ ਕੁੱਝ ਦਿਨ ਤੋਂ ਸਥਿਤੀ ਵਿਚ ਸੁਧਾਰ ਹੋਇਆ ਹੈ | ਮੁੱਖ ਮੰਤਰੀ ਨੇ ਕਿਹਾ,''ਇਨ੍ਹਾਂ ਫ਼ਰੰਟ ਲਾਈਨ ਵਰਕਰਾਂ ਦੀ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਕੁਰਬਾਨੀ ਦੀ ਦਾਦ ਦੇਣ ਦੀ ਬਜਾਏ ਹਰਸਿਮਰਤ ਬਾਦਲ ਇਸ ਗੱਲ ਨੂੰ  ਲੈ ਕੇ ਚਿੰਤਤ ਹੈ ਕਿ ਮਹਾਂਮਾਰੀ ਤੋਂ ਸਿਆਸੀ ਸ਼ੋਹਰਤ ਕਿਵੇਂ ਖੱਟੀ ਜਾਵੇ ਜਦਕਿ ਉਨ੍ਹਾਂ ਦਾ ਅਪਣਾ ਸੂਬਾ ਅਤੇ ਲੋਕ ਇਸ ਮਹਾਂਮਾਰੀ ਦਾ ਸੰਤਾਪ ਝੱਲ ਰਹੇ ਹਨ |'' ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਵਰਕਰਾਂ ਦੀਆਂ ਕੋਸ਼ਿimageimageਸ਼ਾਂ ਨੂੰ  ਘਟਾ ਕੇ ਦੇਖਣ ਦੀਆਂ ਕੋਸ਼ਿਸ਼ਾਂ ਲਈ ਅਕਾਲੀ ਲੀਡਰ ਦੀ ਸਖ਼ਤ ਨਿਖੇਧੀ ਕੀਤੀ |


 

SHARE ARTICLE

ਏਜੰਸੀ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement