ਪੀੜਤ ਪਰਵਾਰਾਂ ਵਲੋਂ ਬੇਅਦਬੀ ਕਾਂਡ ਦੇ ਮੁੱਦੇ 'ਤੇ ਸਿਆਸੀ ਰੋਟੀਆਂ ਨਾ ਸੇਕਣ ਦਾ ਵਾਸਤਾ
Published : Apr 14, 2021, 6:36 am IST
Updated : Apr 14, 2021, 6:36 am IST
SHARE ARTICLE
image
image

ਪੀੜਤ ਪਰਵਾਰਾਂ ਵਲੋਂ ਬੇਅਦਬੀ ਕਾਂਡ ਦੇ ਮੁੱਦੇ 'ਤੇ ਸਿਆਸੀ ਰੋਟੀਆਂ ਨਾ ਸੇਕਣ ਦਾ ਵਾਸਤਾ

ਸ਼ਹੀਦਾਂ ਦੇ ਵਾਰਸਾਂ ਅਤੇ ਹੋਰਨਾਂ ਵਲੋਂ 19 ਅਪੈ੍ਰਲ ਦੇ ਧਰਨੇ 'ਚ ਸ਼ਾਮਲ ਹੋਣ ਦਾ ਐਲਾਨ


ਕੋਟਕਪੂਰਾ, 13 ਅਪ੍ਰੈਲ (ਗੁਰਿੰਦਰ ਸਿੰਘ): ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਨੂੰ  ਖ਼ਾਰਜ, ਉਸ ਦੀਆਂ ਚਲਾਨ ਰੀਪੋਰਟਾਂ ਰੱਦ ਅਤੇ ਨਵੀਂ ਐਸਆਈਟੀ ਦੇ ਗਠਨ ਬਾਰੇ ਹਾਈ ਕੋਰਟ ਦੇ ਆਏ ਤਾਜ਼ਾ ਫ਼ੈਸਲੇ ਦੇ ਵਿਰੋਧ ਵਿਚ ਸ਼ਹੀਦ ਪਰਵਾਰਾਂ ਵਲੋਂ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਚ ਰੱਖੇ ਗਏ ਰੋਸ ਧਰਨੇ ਨੂੰ  ਸੰਬੋਧਨ ਕਰਨ ਵਾਸਤੇ ਅਨੇਕਾਂ ਸਿਆਸੀ ਅਤੇ ਗ਼ੈਰ ਸਿਆਸੀ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ਅਪਣੇ ਸੰਬੋਧਨ ਦੌਰਾਨ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖ ਨੌਜਵਾਨਾ ਦੇ ਵਾਰਸਾਂ ਸਮੇਤ ਵੱਖ-ਵੱਖ ਬੁਲਾਰਿਆਂ ਨੇ ਐਲਾਨੀਆਂ ਆਖਿਆ ਕਿ ਉਹ ਪੰਥਕ ਜਥੇਬੰਦੀਆਂ ਦੇ 19 ਅਪੈ੍ਰਲ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਚੰਡੀਗੜ੍ਹ ਵਿਖੇ ਸਥਿਤ ਇਮਾਰਤ ਸਾਹਮਣੇ ਦਿਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਲ ਹੋਣਗੇ ਅਤੇ ਉੱਥੇ ਅਗਲੇ ਪੋ੍ਰਗਰਾਮ ਦੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ | 
ਉਨ੍ਹਾਂ ਵਾਰ-ਵਾਰ ਵਾਸਤਾ ਪਾਇਆ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਮੁੱਦੇ 'ਤੇ ਸਿਆਸੀ ਰੋਟੀਆਂ ਸੇਕ ਕੇ ਪੀੜਤ ਪਰਵਾਰਾਂ ਦੇ ਜ਼ਖ਼ਮਾਂ 'ਤੇ ਨਮਕ ਨਾ ਛਿੜਕਿਆ ਜਾਵੇ | ਸੁਖਰਾਜ ਸਿੰਘ ਨਿਆਮੀਵਾਲਾ, ਸਾਧੂ ਸਿੰਘ ਸਰਾਵਾਂ, ਕੁਲਤਾਰ ਸਿੰਘ ਸੰਧਵਾਂ, ਸਤਨਾਮ ਸਿੰਘ ਚੰਦੜ, ਜਤਿੰਦਰ ਸਿੰਘ ਭੱਲਾ, ਜਸਵਿੰਦਰ ਸਿੰਘ ਸਾਹੋਕੇ, ਗੁਰਸੇਵਕ ਸਿੰਘ ਭਾਣਾ, ਗੁਰਦੀਪ ਸਿੰਘ ਬਠਿੰਡਾ ਅਤੇ ਜਸਕਰਨ ਸਿੰਘ ਸਮੇਤ ਵੱਖ-ਵੱਖ ਬੁਲਾਰਿਆਂ ਨੇ ਆਖਿਆ ਕਿ ਪਹਿਲਾਂ ਪੰਥਕ ਜਥੇਬੰਦੀਆਂ ਵਲੋਂ 15 ਅਪੈ੍ਰਲ ਨੂੰ  ਸੈਸ਼ਨ ਜੱਜ ਫ਼ਰੀਦਕੋਟ ਰਾਹੀਂ ਚੀਫ਼ ਜਸਟਿਸ ਸੁਪਰੀਮ ਕੋਰਟ ਅਤੇ ਚੀਫ਼ ਜਸਟਿਸ ਪੰਜਾਬ ਤੇ ਹਰਿਆਣਾ ਹਾਈ ਕੋਰਟ ਲਈ ਇਕ ਮੰਗ ਪੱਤਰ ਵੀ ਸੌਂਪਿਆ ਜਾਵੇਗਾ | 
ਉਨ੍ਹਾਂ ਆਖਿਆ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਅਤੇ 1986 ਵਿਚ ਵਾਪਰੇ ਨਕੋਦਰ ਕਾਂਡ ਮੌਕੇ ਵੀ ਸਿੱਖ ਕੌਮ ਅਤੇ ਪੰਥ ਦਾ ਬਹੁਤ ਨੁਕਸਾਨ ਹੋਇਆ ਪਰ ਉਹ ਜਾਂਚ ਕਮਿਸ਼ਨਾਂ ਅਤੇ ਐਸਆਈਟੀਆਂ ਦੀ ਆੜ ਵਿਚ ਰੋਲ ਦਿਤਾ ਗਿਆ | ਅਫ਼ਸੋਸ ਇਸ ਗੱਲ ਦਾ ਹੈ ਕਿ ਸਿੱਖ ਕੌਮ ਅਤੇ ਪੰਥ ਦੇ ਹੋਏ ਨੁਕਸਾਨ 
ਵਾਲੀਆਂ ਘਟਨਾਵਾਂ 'ਤੇ ਸਿਆਸੀ ਰੋਟੀਆਂ ਸੇਕਣ imageimageਵਾਲਿਆਂ ਨੇ ਸਮੇਂ ਸਮੇਂ ਸੱਤਾ ਦਾ ਆਨੰਦ ਮਾਣਿਆਂ ਪਰ ਪੀੜਤ ਪਰਿਵਾਰਾਂ ਦੀ ਸਾਰ ਲੈਣ ਦੀ ਜਰੂਰਤ ਹੀ ਨਾ ਸਮਝੀ | ਰੋਸ ਧਰਨੇ ਦੌਰਾਨ ਨੌਕਝੌਕ ਅਤੇ ਨਰਮ ਸੁਰ ਵਿੱਚ ਮਿਹਣੇ ਮਾਰਨ ਦੀਆਂ ਤਕਰੀਰਾਂ ਵੀ ਜਾਰੀ ਰਹੀਆਂ | ਇਸ ਸਮੇਂ ਉਪਰੋਕਤ ਤੋਂ ਇਲਾਵਾ ਪਰਮਜੀਤ ਸਿੰਘ ਸਹੋਲੀ, ਬਲਵਿੰਦਰ ਸਿੰਘ, ਸੁਖਚੈਨ ਸਿੰਘ, ਬਲਜੀਤ ਸਿੰਘ, ਰਾਜਪਾਲ ਸਿੰਘ, ਰਾਜਾ ਸਿੰਘ, ਗੁਰਸੇਵਕ ਸਿੰਘ, ਸੁਰਜੀਤ ਸਿੰਘ, ਅੰਮਿ੍ਤਪਾਲ ਸਿੰਘ, ਸੁਖਜੀਤ ਸਿੰਘ, ਗੁਰਦਿੱਤ ਸਿੰਘ, ਸੁਖਪਾਲ ਸਿੰਘ, ਬਲਦੇਵ ਸਿੰਘ, ਜਸਵੰਤ ਸਿੰਘ ਰੋਡੇ, ਬੀਬੀ ਹਰਪ੍ਰੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕਵੀਸ਼ਰੀ ਅਤੇ ਢਾਡੀ ਜੱਥਿਆਂ ਨੇ ਵੀ ਅਪਣੀ ਹਾਜ਼ਰੀ ਲਵਾਈ |

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement